ਗੁਰਦਾਸਪੁਰ: ਕੋਰੋਨਾ ਮਹਾਂਮਾਰੀ ਦੌਰਾਨ ਪੰਚਾਇਤ ਵਿਭਾਗ ਅਧੀਨ ਚੱਲ ਰਹੀਆਂ ਡਿਸਪੈਂਸਰੀਆਂ ਦੇ ਪੇਂਡੂ ਸਿਹਤ ਦਰਜ਼ਾ ਚਾਰ ਮੁਲਾਜ਼ਮਾਂ ਅਤੇ ਸਿਹਤ ਵਿਭਾਗ ਦੇ ਫਾਰਮਾਸਿਸਟਾਂ ਨੇ ਆਪਣੀ ਐਮਰਜੈਂਸੀ ਸੇਵਾਂ ਨੂੰ ਰੋਕ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਹੜਤਾਲ ਕੀਤੀ। ਇਹ ਹੜਤਾਲ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਹੈ।
pharmacists of the health department staged a dharna ਫਾਰਮਾਸਿਸਟ ਬਿਕਰਮਜੀਤ ਸਿੰਘ ਨੇ ਕਿਹਾ ਕਿ 2006 ਵਿੱਚ ਉਨ੍ਹਾਂ ਨੂੰ ਕੰਨਟਰੈਕਟ 'ਤੇ 10 ਹਜ਼ਾਰ ਦੀ ਆਮਦਨ 'ਤੇ ਰੱਖਿਆ ਗਿਆ ਸੀ ਪਰ 2006 ਦੇ ਮੈਡੀਕਲ ਅਫਸਰਾਂ ਨੂੰ 2011 ਵਿੱਚ ਪੱਕਾ ਕਰ ਦਿੱਤਾ ਗਿਆ ਸੀ, ਬਸ ਉਨ੍ਹਾਂ ਨੂੰ ਹੀ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਕਰਕੇ ਜੋ ਹੁਣ ਫਰਾਮਿਸਟ ਰੱਖੇ ਗਏ ਹਨ ਉਨ੍ਹਾਂ ਨੂੰ ਹਜ਼ਾਰ ਰੁਪਏ ਦਿਨ ਦੇ ਹਿਸਾਬ ਨਾਲ ਰੱਖਿਆ ਗਿਆ ਹੈ ਯਾਨੀ ਕਿ ਉਨ੍ਹਾਂ ਦੀ ਆਮਦਨ 30 ਹਜ਼ਾਰ ਮਹੀਨਾ ਹੈ।
ਇਹ ਵੀ ਪੜ੍ਹੋ:ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ 150 ਪ੍ਰਵਾਸੀ ਮਜ਼ਦੂਰ ਝਾਰਖੰਡ ਲਈ ਹੋਏ ਰਵਾਨਾ
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦੇ ਹੁਣ ਉਨ੍ਹਾਂ ਦੀ ਡਿਊਟੀ ਕੋਰੋਨਾ ਪੀੜਤ ਮਰੀਜ਼ਾਂ ਦੀ ਦੇਖ ਰੇਖ 'ਚ ਲਗਾਈ ਗਈ ਹੈ। ਜੋ ਕਿ ਆਪਣੀ ਜਾਨ ਨੂੰ ਖੁਦ ਖਤਰੇ 'ਚ ਪਾਉਣ ਵਾਲਾ ਕੰਮ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਕਿਸੇ ਕੋਰੋਨਾ ਮਰੀਜ਼ ਦੀ ਚਪੇਟ 'ਚ ਆਉਂਦੇ ਹਨ ਤਾਂ ਉਨ੍ਹਾਂ ਦੇ ਘਰ ਦੀ ਸਾਂਭ ਸੰਭਾਲ ਕਰਨ ਵਾਲਾ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਨਾ ਹੀ ਉਹ ਪੱਕੇ ਹਨ ਤੇ ਨਾ ਹੀ ਉਨ੍ਹਾਂ ਦੀ ਕੋਈ ਜੀਵਨ ਬੀਮਾ ਹੈ ਜਿਸ ਨਾਲ ਉਹ ਆਪਣੇ ਪਰਿਵਾਰ ਸੁਰੱਖਿਅਤ ਕਰ ਸਕਣ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ।
ਦਰਜ਼ਾ ਚਾਰ ਮੁਲਾਜ਼ਮ ਨੇ ਕਿਹਾ ਕਿ ਉਹ 4500 ਰੁਪਏ ਦੀ ਤਨਖਾਹ 'ਤੇ ਕੰਮ ਕਰਦੇ ਹਨ। ਜਿਸ ਨਾਲ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਨਹੀਂ ਮਨੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰ ਦੇਣਗੇ।