ਗੁਰਦਾਸਪੁਰ: ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਸੀਨੀਅਰ ਅਕਾਲੀ ਲੀਡਰਸ਼ਿਪ ਨੇ ਕੋਰੀਡੋਰ ਦੇ ਬਾਹਰ ਖੜ੍ਹ ਕੇ ਅਰਦਾਸ ਕੀਤੀ ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਇਸ ਦੌਰਾਨ ਰਾਗੀ ਜੱਥਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਹੈ ਅਤੇ ਉਸ ਉਪਰੰਤ ਅਰਦਾਸ ਕੀਤੀ ਗਈ।
ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਨੇ ਲਾਂਘੇ ਦੇ ਬਾਹਰ ਕੀਤੀ ਅਰਦਾਸ
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਸੀਨੀਅਰ ਅਕਾਲੀ ਲੀਡਰਸ਼ਿਪ ਨੇ ਕੋਰੀਡੋਰ ਦੇ ਬਾਹਰ ਖੜ੍ਹ ਕੇ ਅਰਦਾਸ ਕੀਤੀ।
ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਜਿੱਥੇ ਪਾਕਿਸਤਾਨ ਸਰਕਾਰ ਵੱਲੋਂ ਆਪਣੇ ਪਾਸੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਐਲਾਨ ਕੀਤਾ ਗਿਆ ਹੈ। ਉੱਥੇ ਭਾਰਤ ਸਰਕਾਰ ਵੀ ਤੁਰੰਤ ਸ੍ਰੀ ਕਰਤਾਰਪੁਰ ਸਾਹਿਬ ਜੀ ਦਾ ਲਾਂਘਾ ਖੋਲ੍ਹੇ।
ਮਜੀਠੀਆ ਨੇ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਪਿਛਲੇ ਸਮੇਂ ਵਿੱਚ ਵੱਖ-ਵੱਖ ਧਰਮਾਂ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ 'ਤੇ ਰੋਕ ਲਗਾਈ ਗਈ ਸੀ। ਉੱਥੇ ਹੁਣ ਸਾਰੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਕਵਾੜ ਖੋਲ੍ਹ ਦਿੱਤੇ ਗਏ ਹਨ ਪ੍ਰੰਤੂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਜੇ ਵੀ ਬੰਦ ਹੈ। ਉਨ੍ਹਾਂ ਕਿਹਾ ਭਾਰਤ ਸਰਕਾਰ ਕਰਤਾਰਪੁਰ ਸਾਹਿਬ ਜੀ ਦਾ ਲਾਂਘਾ ਖੋਲ੍ਹਣ ਦੀ ਪ੍ਰਵਾਨਗੀ ਦੇਵੇ।