ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਛੀਨਾ ਦਾ ਸਰਪੰਚ ਪੰਥਦੀਪ ਸਿੰਘ ਪਿੰਡ ਦਾ ਸਰਵਪੱਖੀ ਵਿਕਾਸ ਕਰਵਾ ਕੇ 7 ਵਾਰ ਨੈਸ਼ਨਲ ਐਵਾਰਡ ਜਿੱਤ ਚੁੱਕਿਆ ਹੈ। ਸਰਪੰਚ ਪੰਥਦੀਪ ਸਿੰਘ ਸਰਕਾਰ ਦੀ ਕਾਰਗੁਜਾਰੀ ਤੋਂ ਖਫਾ (Sarpanch Panthdeep Singh) ਨਜ਼ਰ ਆ ਰਿਹਾ ਹੈ। ਸਰਪੰਚ ਦਾ ਕਹਿਣੈ ਕਿ ਪੰਜਾਬ ਸਰਕਾਰ ਵੱਲੋਂ ਫੰਡ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਵਿੱਤ ਕਮਿਸ਼ਨ ਵੱਲੋਂ ਆਏ ਪੈਸਿਆਂ ਨਾਲ ਅਤੇ ਐਵਾਰਡ ਮਨੀ ਨਾਲ ਆਪਣੇ ਪਿੰਡ ਦਾ ਵਿਕਾਸ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਗਿਲ੍ਹਾ ਜਤਾਇਆ ਅਤੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਫੰਡ ਦਿੱਤਾ ਗਿਆ ਹੁੰਦਾ ਤਾਂ ਪਿੰਡ ਅੰਦਰ ਹੋਰ ਵੀ ਵਿਕਾਸ ਹੋ ਸਕਦਾ ਸੀ।
ਦੱਸ ਦਈਏ ਕਿ ਗੁਰਦਾਸਪੁਰ ਦੇ ਪਿੰਡ ਛੀਨਾ ਦੇ ਸਰਪੰਚ ਪੰਥਦੀਪ ਸਿੰਘ 7 ਵਾਰ ਨੈਸ਼ਨਲ ਐਵਾਰਡ ਜਿੱਤ ਚੁੱਕਿਆ ਹੈ ਕਿਉਂਕਿ ਉਨ੍ਹਾਂ ਨੇ ਪਿੰਡ ਵਿਚ ਕਾਫ਼ੀ ਵਿਕਾਸ ਦੇ ਕੰਮ ਕਰਵਾਏ ਹਨ। ਪਿੰਡ ਦੇ ਚਾਰੋਂ ਪਾਸੇ ਇੰਟਰਲੌਕ ਟਾਈਲਾਂ ਲੱਗੀਆਂ ਹੋਈਆਂ ਹਨ ਅਤੇ ਪਿੰਡ ਵਿੱਚ ਹੋਰ ਵੀ ਕਈ ਵਿਕਾਸ ਦੇ ਕੰਮ ਕੀਤੇ ਗਏ ਹਨ।