ਪੰਜਾਬ

punjab

ETV Bharat / state

ਭਾਰਤ-ਚੀਨ ਸਰਹੱਦ 'ਤੇ ਸ਼ਹੀਦ ਹੋਇਆ ਗੁਰਦਾਸਪੁਰ ਦਾ ਜਵਾਨ ਸਤਨਾਮ ਸਿੰਘ

ਗਲਵਾਨ ਘਾਟੀ ਵਿੱਚ ਸ਼ਹੀਦ 20 ਨੌਜਵਾਨਾਂ ਵਿੱਚ ਇੱਕ ਗੁਰਦਾਸਪੁਰ ਦੇ 42 ਵਰ੍ਹਿਆਂ ਦੇ ਨਾਇਬ ਸੂਬੇਦਾਰ ਸਤਨਾਮ ਸਿੰਘ ਵੀ ਸ਼ਹੀਦ ਹੋ ਗਏ ਹਨ। ਈਟੀਵੀ ਭਾਰਤ ਨੇ ਉਨ੍ਹਾਂ ਦੇ ਘਰ ਜਾ ਕੇ ਸ਼ਹੀਦ ਸਤਨਾਮ ਸਿੰਘ ਦੇ ਪਰਿਵਾਰ ਨਾਲ ਗੱਲਬਾਤ ਕੀਤੀ।

ਭਾਰਤ-ਚੀਨ ਸਰਹੱਦ 'ਤੇ ਸ਼ਹੀਦ ਹੋਇਆ ਗੁਰਦਾਸਪੁਰ ਦਾ ਜਵਾਨ ਸਤਨਾਮ ਸਿੰਘ
ਭਾਰਤ-ਚੀਨ ਸਰਹੱਦ 'ਤੇ ਸ਼ਹੀਦ ਹੋਇਆ ਗੁਰਦਾਸਪੁਰ ਦਾ ਜਵਾਨ ਸਤਨਾਮ ਸਿੰਘ

By

Published : Jun 17, 2020, 8:45 PM IST

ਗੁਰਦਾਸਪੁਰ: ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿਖੇ ਭਾਰਤੀ ਫ਼ੌਜ ਅਤੇ ਚੀਨੀ ਫ਼ੌਜ ਵਿਚਾਲੇ ਹੋਈ ਖ਼ੂਨੀ ਝੜਪ ਵਿੱਚ ਭਾਰਤੀ ਫ਼ੌਜ ਦੇ 20 ਜਵਾਨ ਸ਼ਹੀਦ ਹੋ ਗਏ ਹਨ। ਇਨ੍ਹਾਂ 20 ਜਵਾਨਾਂ ਵਿੱਚੋਂ ਪੰਜਾਬ ਦੇ ਮਾਨਸਾ, ਸੰਗਰੂਰ, ਪਟਿਆਲਾ ਅਤੇ ਗੁਰਦਾਸਪੁਰ ਦੇ 4 ਜਵਾਨ ਵੀ ਸਨ।

20 ਸੂਰਬੀਰਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪਿੰਡ ਭੋਜਰਾਜ ਦੇ ਵਸਨੀਕ ਨਾਇਬ ਸੂਬੇਦਾਰ ਸਤਨਾਮ ਸਿੰਘ ਨੇ ਦੇਸ਼ ਦੀ ਆਨ-ਸ਼ਾਨ ਲਈ ਜਾਨ ਵਾਰ ਦਿੱਤੀ ਹੈ।

ਵੇਖੋ ਵੀਡੀਓ।

ਕਰੀਬ 42 ਸਾਲ ਉਮਰ ਦੇ ਇਸ ਯੋਧੇ ਦਾ ਪਰਿਵਾਰ ਅਜੇ ਵੀ ਉਸ ਵੱਲੋਂ ਪਾਈ ਗਈ ਸ਼ਹਾਦਤ ਸਬੰਧੀ ਅਣਜਾਣ ਹੈ। ਜਦੋਂ ਕਿ ਸ਼ਹੀਦ ਸਤਨਾਮ ਸਿੰਘ ਦੇ ਭਰਾ ਸੁਖਚੈਨ ਸਿੰਘ ਤੇ ਪੁੱਤਰ ਪ੍ਰਭਜੋਤ ਸਿੰਘ ਸਮੇਤ ਕਈ ਪਿੰਡ ਵਾਸੀਆਂ ਨੂੰ ਇਸ ਦੁਖ਼ਦਾਈ ਖ਼ਬਰ ਦਾ ਪਤਾ ਲੱਗਦੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਸ਼ਹੀਦ ਸਤਨਾਮ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਪਤਨੀ ਜਸਬੀਰ ਕੌਰ ਅਤੇ ਪੁੱਤਰ-ਪੁੱਤਰੀ ਦੀਆਂ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਛੱਡ ਕੇ ਦੇਸ਼ ਦੀਆਂ ਸਰਹੱਦਾਂ ਤੋਂ ਜਾਨ ਨਿਛਾਵਰ ਕਰ ਗਿਆ ਹੈ।

ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸ਼ਹੀਦ ਦੇ ਛੋਟੇ ਭਰਾ ਸੁਖਚੈਨ ਸਿੰਘ ਨੇ ਦੱਸਿਆ ਕਿ ਉਹ ਵੀ ਦੇਸ਼ ਦੇ ਜਵਾਨ ਹਨ ਅਤੇ ਉਨ੍ਹਾਂ ਨੂੰ ਆਪਣੇ ਭਰਾ ਦੀ ਇਸ ਸ਼ਹਾਦਤ ਉੱਤੇ ਮਾਣ ਹੈ।

ਸੁਖਚੈਨ ਸਿੰਘ ਨੇ ਦੱਸਿਆ ਕਿ ਬੀਤੀ ਕੱਲ੍ਹ ਉਨ੍ਹਾਂ ਨੂੰ ਫ਼ੋਨ ਆਇਆ ਸੀ ਕਿ ਸ਼ਾਮ ਨੂੰ ਫੋਨ ਆਇਆ ਸੀ ਕਿ ਉਨ੍ਹਾਂ ਦੇ ਭਰਾ ਦਾ ਭਰਾ ਸ਼ਹੀਦ ਹੋ ਗਿਆ ਹੈ। ਫ਼ੋਨ ਉੱਤੇ ਉਸ ਨੂੰ ਦੱਸਿਆ ਕਿ ਉਸ ਦੇ ਭਰਾ ਦੀ ਚੀਨੀ ਫ਼ੌਜੀਆਂ ਨਾਲ ਝੜਪ ਦੌਰਾਨ ਸਿਰ ਉੱਤੇ ਸੱਟ ਲੱਗਣ ਕਾਰਨ ਮੌਤ ਹੋ ਗਈ ਹੈ।

ਸੁਖਚੈਨ ਨੇ ਕਿਹਾ ਕਿ ਜੇ ਉਸ ਨੂੰ ਮੌਕਾ ਮਿਲਿਆ ਤਾਂ ਉਹ ਆਪਣੇ ਭਰਾ ਦੀ ਸ਼ਹਾਦਤ ਦਾ ਬਦਲਾ ਜ਼ਰੂਰ ਲੈਣਗੇ।

ABOUT THE AUTHOR

...view details