ਪੰਜਾਬ

punjab

ETV Bharat / state

ਕਰਤਾਰਪੁਰ ਲਾਂਘਾ: ਐਸਡੀਐਮ ਨੇ ਕਿਸਾਨਾਂ ਨਾਲ ਕੀਤੀ ਬੈਠਕ - dera baba nanak

ਕਰਤਾਰਪੁਰ ਲਾਂਘੇ ਸਬੰਧੀ ਡੇਰਾ ਬਾਬਾ ਨਾਨਕ ਵਿਖੇ ਮੁਆਵਜ਼ੇ ਨੂੰ ਲੈ ਕੇ ਐਸਡੀਐਮ ਅਤੇ ਕਿਸਾਨਾਂ ਵਿਚਕਾਰ ਹੋਈ ਅਹਿਮ ਬੈਠਕ। ਕਿਸਾਨਾਂ ਨੂੰ ਪ੍ਰਤੀ ਏਕੜ 34 ਲੁੱਖ ਰੁਪਏ ਮੁਆਵਜ਼ਾ ਦੇਣ ਦਾ ਲਿਆ ਫ਼ੈਸਲਾ।

ਫ਼ੋਟੋ।

By

Published : Mar 25, 2019, 8:52 PM IST

ਡੇਰਾ ਬਾਬਾ ਨਾਨਕ: ਕਰਤਾਰਪੁਰ ਲਾਂਘੇ ਸਬੰਧੀ ਸੋਮਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਮੁਆਵਜ਼ੇ ਨੂੰ ਲੈ ਕੇ ਐਸਡੀਐਮ ਅਤੇ ਕਿਸਾਨਾਂ ਵਿਚਕਾਰ ਅਹਿਮ ਬੈਠਕ ਹੋਈ।


ਇਸ ਮੀਟਿੰਗ ਵਿੱਚ ਕਿਸਾਨਾਂ ਦੇ ਮੁਆਵਜ਼ੇ ਦੀ ਰਕਮ ਤੈਅ ਕੀਤੀ ਗਈ। ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਕਰਤਾਰਪੁਰ ਕੌਰੀਡੋਰ ਪ੍ਰੌਜੈਕਟ ਵਿੱਚ ਆਉਂਦੀ ਹੈ ਉਨ੍ਹਾਂ ਨੂੰ ਪ੍ਰਤੀ ਏਕੜ 34 ਲੁੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।

ਵੀਡੀਓ।


ਭਾਵੇਂ ਜ਼ਿਆਦਾਤਰ ਕਿਸਾਨਾਂ ਵੱਲੋਂ ਬੈਠਕ ਵਿੱਚ ਸਹਿਮਤੀ ਪ੍ਰਗਟਾਈ ਗਈ ਪਰ ਕੁਝ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਮੁੱਲ ਘੱਟ ਹੈ ਅਤੇ ਉਹ ਆਪਣੇ ਬਣਦੇ ਹੱਕ ਲਈ ਕਾਨੂੰਨੀ ਲੜਾਈ ਦਾ ਸਹਾਰਾ ਲੈਣਗੇ।


ਉੱਥੇ ਹੀ ਐਸਡੀਐਮ ਡੇਰਾ ਬਾਬਾ ਨਾਨਕ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਲਈ ਕਿਸਾਨਾਂ ਨੂੰ ਪ੍ਰਤੀ ਏਕੜ 34 ਲੱਖ ਰੁਪਏ ਦੇਣ ਦੇ ਨਾਲ-ਨਾਲ ਖੜੀ ਫ਼ਸਲ ਦਾ ਜਾਂ ਹੋਰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੀ ਦਿੱਤਾ ਜਾਵੇਗਾ।

ABOUT THE AUTHOR

...view details