ਗੁਰਦਾਸਪੁਰ: ਜ਼ਿਲ੍ਹੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਵਿਧਾਨ ਸਭਾ ਹਲਕਾ ਕਾਦੀਆ ਤੋਂ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਬੇਟੇ ਨੂੰ ਪੰਜਾਬ ਸਰਕਾਰ ਵਲੋਂ ਇੰਸਪੈਕਟਰ ਦੀ ਨੌਕਰੀ ਦੇਣ ਦੇ ਫੈਸਲੇ ਨੂੰ ਲੈਕੇ ਅਕਾਲੀ ਦਲ ਨੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਫਤਿਹਜੰਗ ਬਾਜਵਾ ਦਾ ਪੂਤਲਾ ਫੂਕ ਕੇ ਰੋਸ ਪ੍ਰਗਟ ਕੀਤਾ।
ਪ੍ਰਦਰਸ਼ਨ ਕਰ ਰਹੇ ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਫਤਿਹਜੰਗ ਸਿੰਘ ਬਾਜਵਾ ਦੇ ਮੁੰਡੇ ਨੂੰ ਇੰਸਪੈਕਟਰ ਦੀ ਨੌਕਰੀ ਦਿੱਤੀ ਜਾ ਰਹੀ ਹੈ, ਉਹ ਇੱਕ ਮੌਜੂਦਾ ਜਿਲ੍ਹਾ ਪ੍ਰੀਸ਼ਦ ਮੈਂਬਰ ਹਨ ਅਤੇ ਇੱਕ ਅਮੀਰ ਪਰਿਵਾਰ ਤੋਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਜੋ ਦੋਵੇ ਵਿਧਾਇਕ ਫਤਿਹਜੰਗ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਨੌਕਰੀ ਦਿੱਤੀ ਗਈ ਹੈ, ਉਹ ਕਿਸੇ ਵੀ ਕਾਨੂੰਨ ਤਹਿਤ ਨਹੀਂ ਹਨ।
ਅਕਾਲੀ ਦਲ ਨੇ ਸੀਐੱਮ ਕੈਪਟਨ ਤੇ ਵਿਧਾਇਕ ਫਤਿਹ ਬਾਜਵਾ ਦਾ ਫੂਕਿਆ ਪੁਤਲਾ ਅਕਾਲੀ ਦਲ ਪਾਰਟੀ ਦੇ ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ’ਚ ਘਰ-ਘਰ ਨੌਜਵਾਨ ਬੇਰੁਜ਼ਗਾਰ ਬੈਠੇ ਹਨ, ਖੁਦ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋ ਨੌਜਵਾਨਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਘਰ-ਘਰ ਨੌਕਰੀ ਦਿੱਤੀ ਜਾਵੇਗੀ ਪਰ ਉਸ ਦੇ ਉਲਟ ਹੁਣ ਸਰਕਾਰ ਆਪਣੇ ਖਾਸ ਵਿਧਾਇਕ ਦੇ ਬੱਚਿਆ ਨੂੰ ਨੌਕਰੀ ਦੇ ਰਹੀ ਹੈ ਜੋ ਨਿਯਮਾਂ ਦੇ ਬਿਲਕੁੱਲ ਉਲਟ ਹੈ| ਅਕਾਲੀ ਦਲ ਨੇ ਕਿਹਾ ਕਿ ਉਨ੍ਹਾਂ ਵੱਲੋ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ’ਚ ਅਦਾਲਤ ਦਾ ਵੀ ਰਸਤਾ ਵੀ ਅਪਣਾਇਆ ਜਾਵੇਗਾ, ਜਦੋ ਤੱਕ ਸਰਕਾਰ ਆਪਣੇ ਇਸ ਫੈਸਲੇ ਨੂੰ ਰੱਦ ਨਹੀਂ ਕਰਦੀ ਅਕਾਲੀ ਦਲ ਵੱਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਰਹੇਗਾ। ਆਉਣ ਵਾਲੇ ਸਮੇਂ ਚ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ ਵੀ ਕਰਨਗੇ।
ਇਹ ਵੀ ਪੜੋ: ਵਿਰੋਧੀ ਅੱਤਵਾਦੀ ਪੀੜਤ ਪਰਿਵਾਰਾਂ ਦੇ ਦੱਸਣ ਨਾਂ, ਮੈਂ ਦੇਵਾਂਗਾ ਨੌਕਰੀ: ਕੈਪਟਨ