ਗੁਰਦਾਸਪੁਰ:ਇਥੋਂ ਦੇ ਪਿੰਡ ਹੇਮਰਾਜਪੁਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਜ਼ਮੀਨੀ ਵਿਵਾਦ ਨੂੰ ਲੈਕੇ 10 ਦੇ ਕਰੀਬ ਵਿਅਕਤੀਆਂ ਨੇ ਦਿਲਬਾਗ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਅਤੇ ਉਸ ਨਾਲ ਗਾਲੀ ਗਲੋਚ ਵੀ ਕੀਤਾ। ਇਸ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ 5 ਖੋਲ੍ਹ ਬਰਾਮਦ ਕੀਤੇ ਹਨ ਅਤੇ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਸ ਨੇ ਪਿੰਡ ਵਿੱਚ ਦਵਿੰਦਰ ਸਿੰਘ ਨਾਮ ਦੇ ਵਿਅਕਤੀ ਤੋਂ 29 ਕਨਾਲਾ ਜ਼ਮੀਨ 47 ਲੱਖ ਰੁਪਏ ਦੀ ਖਰੀਦੀ ਹੈ ਪਰ ਦਵਿੰਦਰ ਸਿੰਘ ਸਿੰਘ ਦਾ ਵੱਡਾ ਭਰਾ ਕੁਲਵੰਤ ਸਿੰਘ ਉਸ ਨੂੰ ਜ਼ਮੀਨ 'ਤੇ ਕਬਜਾ ਨਹੀਂ ਕਰਨ ਦੇ ਰਿਹਾ। ਉਸਦਾ ਕਹਿਣਾ ਹੈ ਕਿ ਇਹ ਜ਼ਮੀਨ ਉਸਦਾ ਰਕਬਾ ਹੈ ਜਿਸ ਨੂੰ ਲੈਕੇ ਉਸਦਾ ਵਿਵਾਦ ਚਲ ਰਿਹਾ ਹੈ।
ਪੀੜਤ ਦਾ ਕਹਿਣਾ ਕਿ ਪਿੰਡ ਦੇ ਕੁੱਝ ਸਿਆਸੀ ਲੋਕ ਉਸ ਤੋਂ ਢਾਈ ਲੱਖ ਰੁਪਏ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਉਹ ਪੈਸੇ ਲੈਕੇ ਦੋਵਾਂ ਦਾ ਸਮਝੌਤਾ ਕਰਵਾ ਦੇਣਗੇ, ਜਿਸ ਲਈ ਪੀੜਤ ਨੇ ਮਨਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਕਾਰਨ ਕੁਲਵੰਤ ਸਿੰਘ ਨੇ ਉਹਨਾਂ ਸਿਆਸੀ ਪਾਰਟੀ ਦੇ ਵਰਕਰਾਂ ਨੂੰ ਨਾਲ ਲੈਕੇ ਉਸ ਦੇ ਘਰ 'ਤੇ 15 ਦੇ ਕਰੀਬ ਰੋਂਦ ਫਾਇਰਿੰਗ ਕੀਤੀ ਹੈ।