ਪੰਜਾਬ

punjab

ETV Bharat / state

ਸਿੱਖ ਜੱਥੇਬੰਦੀਆਂ ਨੇ ਅਕਾਲੀ-ਭਾਜਪਾ ਖ਼ਿਲਾਫ਼ ਕੱਢਿਆ ਰੋਸ ਮਾਰਚ - ਡੇਰਾ ਬਾਬਾ ਨਾਨਕ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਨੇ ਅਕਾਲੀ-ਭਾਜਪਾ ਖ਼ਿਲਾਫ਼ ਰੋਸ ਮਾਰਚ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਕਾਲੀ-ਭਾਜਪਾ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ।

ਸਿੱਖ ਜੱਥੇਬੰਦੀਆਂ ਨੇ ਕੱਢਿਆ ਰੋਸ ਮਾਰਚ

By

Published : May 16, 2019, 6:54 PM IST

ਗੁਰਦਾਸਪੁਰ: ਡੇਰਾ ਬਾਬਾ ਨਾਨਕ ਦੇ ਪਿੰਡ ਘੁੰਮਣ ਕਲਾਂ ਵਿੱਚ ਸਿੱਖ ਜੱਥੇਬੰਦੀਆਂ ਨੇ ਅਕਾਲੀ ਭਾਜਪਾ ਵਿਰੁੱਧ ਮੋਰਚਾ ਖੋਲ੍ਹਿਆ। ਇਸ ਦੌਰਾਨ ਸਿੱਖ ਜਥੇਬੰਦੀਆਂ ਨੇ ਲੋਕਾਂ ਨੂੰ ਅਕਾਲੀ-ਭਾਜਪਾ ਦਾ ਬਾਈਕਾਟ ਤੇ ਲੋਕ ਸਭਾ ਚੋਣਾਂ 'ਚ ਬੁਰੀ ਤਰ੍ਹਾਂ ਹਰਾਉਣ ਦੀ ਅਪੀਲ ਕੀਤੀ।

ਵੀਡੀਓ

ਇਸ ਸੰਬਧੀ ਨਿਹੰਗ ਸਿੰਘਾਂ ਨੇ ਦੱਸਿਆ ਕਿ ਉਨ੍ਹਾਂ ਨੇ ਅਕਾਲੀ-ਭਾਜਪਾ ਖ਼ਿਲਾਫ਼ ਰੋਸ਼ ਮਾਰਚ ਕੱਢਿਆ ਹੈ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਬੇਅਦਬੀ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਬੇਅਦਬੀ ਦੇਸ਼ ਦੇ ਪ੍ਰਧਾਨਮੰਤਰੀ ਦਾ ਵੀ ਪੁਰਾ ਹੱਥ ਹੈ, ਇਸ ਦੇ ਚੱਲਦਿਆਂ ਉਨ੍ਹਾਂ ਨੇ ਵੱਖ-ਵੱਖ ਪਿੰਡਾਂ 'ਚੋਂ ਬਾਦਲ ਹਰਾਓ ਪੰਥ ਬਚਾਓ, ਮੋਦੀ ਹਰਾਓ ਦੇਸ਼ ਬਚਾਓ ਦੇ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ABOUT THE AUTHOR

...view details