ਪੰਜਾਬ

punjab

ETV Bharat / state

ਵੱਖ-ਵੱਖ ਮਾਮਲਿਆਂ 'ਚ ਪੁਲਿਸ ਵੱਲੋਂ ਨਸ਼ਾ ਤਸਕਰ ਅਤੇ ਚੋਰ ਕਾਬੂ - gurdaspur police

ਗੁਰਦਾਸਪੁਰ ਪੁਲਿਸ ਹੱਥ ਵੱਡੀ ਸਫ਼ਲਤਾ ਜਿਥੇ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਗਿਆ ਤਾਂ ਪੁਲਿਸ ਵਲੋਂ ਨੌਜਵਾਨ ਕੋਲੋਂ ਅੱਧਾ ਕਿਲੋਂ ਹੈਰੋਈਨ ਬਰਾਮਦ ਕੀਤੀ ਗਈ।

ਤਸਵੀਰ
ਤਸਵੀਰ

By

Published : Mar 17, 2021, 8:46 PM IST

ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਹੱਥ ਵੱਡੀ ਸਫ਼ਲਤਾ ਜਿਥੇ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਗਿਆ ਤਾਂ ਪੁਲਿਸ ਵਲੋਂ ਨੌਜਵਾਨ ਕੋਲੋਂ ਅੱਧਾ ਕਿਲੋਂ ਹੈਰੋਈਨ ਬਰਾਮਦ ਕੀਤੀ ਗਈ। ਪੁਲਿਸ ਵਲੋਂ ਕਾਬੂ ਕੀਤੀ ਹੈਰੋਈਨ ਦੀ ਕੌਮਾਂਤਰੀ ਕੀਮਤ ਢਾਈ ਕਰੋੜ ਦੇ ਕਰੀਬ ਦੱਸੀ ਜਾਂਦੀ ਹੈ। ਪੁਲਿਸ ਦਾ ਕਹਿਣਾ ਕਿ ਉਕਤ ਨੌਜਵਾਨ ਦਾ ਰਿਮਾਂਡ ਲੈਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਹੈਰੋਇਨ ਕਿਥੋਂ ਲਿਆ ਕੇ ਕਿਥੇ ਸਪਲਾਈ ਕੀਤੀ ਜਾਂਦੀ ਸੀ।

ਵੀਡੀਓ

ਉਧਰ ਚੋਰੀ ਦੇ ਮਾਮਲੇ 'ਚ ਸੀ.ਆਈ.ਏ ਸਟਾਫ਼ ਵਲੋਂ ਲਗਾਏ ਗਏ ਨਾਕੇ ਦੌਰਾਨ ਪੁਲਿਸ ਵਲੋਂ ਚੈਕਿੰਗ ਲਈ ਮੋਟਰਸਾਈਕਲ ਸਵਾਰ ਨੂੰ ਰੋਕਿਆ ਗਿਆ, ਜਿਸ 'ਤੇ ਪੁੱਛਗਿਛ ਦੌਰਾਨ ਪਤਾ ਚੱਲਿਆ ਕਿ ਉਸ ਕੋਲ ਚੋਰੀ ਦਾ ਮੋਟਰਸਾਈਕਲ ਹੈ। ਪੁਲਿਸ ਵਲੋਂ ਉਕਤ ਨੌਜਵਾਨ ਤੋਂ ਚੋਰੀ ਦੇ ਚਾਰ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਕਿ ਉਕਤ ਨੌਜਵਾਨ 'ਤੇ ਪਹਿਲਾਂ ਵੀ ਮਾਮਲਾ ਦਰਜ ਹੈ 'ਤੇ ਕੇਸ 'ਵ ਜ਼ਮਾਨਤ 'ਤੇ ਬਾਹਰ ਆਇਆ ਸੀ। ਪੁਲਿਸ ਦਾ ਕਹਿਣਾ ਕਿ ਆਰੋਪੀ ਦਾ ਰਿਮਾਂਡ ਲੈਕੇ ਅਗਲੀ ਪੁੱਛਗਿਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਕਿਸਾਨੀ ਘੋਲ ’ਚ ਸ਼ਹੀਦ ਕਿਸਾਨਾਂ ਦੀਆਂ ਤਸਵੀਰਾਂ ਲਗਾ ਕੇ ਰੀਲੀਜ਼ ਕੀਤਾ ਨਾਨਕਸ਼ਾਹੀ ਕੈਲੰਡਰ

ABOUT THE AUTHOR

...view details