ਗੁਰਦਾਸਪੁਰ: ਜ਼ਿਲ੍ਹਾ ਅਦਾਲਤ ਨੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਗੁਰਦਾਸਪੁਰ ਡੀਸੀ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਬੈਂਸ ਨੇ ਗ੍ਰਿਫ਼ਤਾਰੀ ਤੋ ਬਚਣ ਲਈ ਅਦਾਲਤ ਵਿੱਚ ਜਮਾਨਤ ਲਈ ਅਰਜ਼ੀ ਦਖ਼ਲ ਕੀਤੀ ਗਈ ਸੀ। ਸਿਮਰਜੀਤ ਸਿੰਘ ਬੈਂਸ ਵੱਲੋਂ ਪਾਈ ਅਰਜ਼ੀ 'ਤੇ ਸੋਮਵਾਰ ਗੁਰਦਾਸਪੁਰ ਅਦਾਲਤ ਵਿੱਚ ਸੁਣਵਾਈ ਹੋਈ। ਦੱਸਣਯੋਗ ਹੈ ਕਿ ਅਦਾਲਤ ਨੇ ਬੈਂਸ ਦੀ ਅਰਜ਼ੀ ਖਾਰਜ ਕਰ ਦਿੱਤੀ।
ਗੁਰਦਾਸਪੁਰ ਅਦਾਲਤ ਵੱਲੋਂ ਸਿਮਰਜੀਤ ਬੈਂਸ ਨੂੰ ਵੱਡਾ ਝਟਕਾ - Simarjit Bains bail plea rejected
ਬੈਂਸ ਵੱਲੋਂ ਗੁਰਦਾਸਪੁਰ ਦੇ ਡੀਸੀ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਦਾ ਵੀਡੀਓ ਸਾਹਮਣੇ ਆਉਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦਾ ਨੋਟਿਸ ਲਿਆ। ਆਪਣੇ ਅਫ਼ਸਰ ਨਾਲ ਹੋਈ ਬਦਸਲੂਕੀ ਤੋ ਬਾਅਦ ਮੁੱਖ ਮੰਤਰੀ ਨੇ ਵਿਧਾਇਕ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸੀ।
ਸਿਮਰਜੀਤ ਸਿੰਘ ਬੈਂਸ
ਜ਼ਿਕਰਯੋਗ ਹੈ ਕਿ ਬਟਾਲਾ 'ਚ ਪਟਾਕਿਆਂ ਦੀ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਇੱਕ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਨਾ ਮਿਲਣ ਕਾਰਨ ਵਿਧਾਇਕ ਬੈਂਸ ਨੇ ਡੀਸੀ ਤੋਂ ਸਵਾਲ-ਜਵਾਬ ਕੀਤੇ ਸੀ। ਜ਼ਿਕਰਯੋਗ ਹੈ ਕਿ ਸਿਮਰਜੀਤ ਬੈਂਸ ਨੇ ਡੀਸੀ ਗੁਰਦਾਸਪੁਰ ਵਿਪੁਲ ਉਜਵਲ ਦੇ ਨਾਲ ਬਦਸਲੂਕੀ ਕੀਤੀ, ਜਿਸ ਦੀ ਵੀਡੀਓ ਵੀ ਵਾਇਰਲ ਹੋਈ ਸੀ।
ਦੱਸਣਯੋਗ ਹੈ ਕਿ ਬੈਂਸ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦਾ ਨੋਟਿਸ ਲਿਆ। ਆਪਣੇ ਅਫ਼ਸਰ ਨਾਲ ਹੋਈ ਬਦਸਲੂਕੀ ਤੋ ਬਾਅਦ ਮੁੱਖ ਮੰਤਰੀ ਨੇ ਵਿਧਾਇਕ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ।