ਪੰਜਾਬ

punjab

ETV Bharat / state

ਸੂਬਾ ਸਰਕਾਰ ਸਰਕਾਰੀ ਮੁਲਾਜ਼ਮਾਂ ਲਈ ਨਵੀਂ ਪੈਨਸ਼ਨ ਸਕੀਮ ਵਿੱਚ ਵਧਾਵੇਗੀ ਆਪਣਾ ਹਿੱਸਾ - ਪੈਨਸ਼ਨ ਸਕੀਮ

ਗੁਰਦਾਸਪੁਰ ਦੇ ਬਟਾਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਿਨੇਟ ਦੀ ਬੈਠਕ ਹੋਈ। ਇਸ ਮੌਕੇ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਦੇ ਫ਼ੈਸਲੇ ਦੀ ਲੀਹ ’ਤੇ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਲਈ ਨਵਾਂ ਫ਼ੈਸਲਾ ਲਿਆ ਹੈ।

ਫ਼ੋਟੋ

By

Published : Oct 25, 2019, 10:57 AM IST

ਗੁਰਦਾਸਪੁਰ: ਬਟਾਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਿਨੇਟ ਦੀ ਬੈਠਕ ਹੋਈ। ਇਸ ਮੌਕੇ ਪੰਜਾਬ ਸਰਕਾਰ ਨੇ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਲਈ ਮੁੱਢਲੀ ਤਨਖ਼ਾਹ ਤੇ ਮਹਿੰਗਾਈ ਭੱਤੇ ਦੇ 10 ਫ਼ੀਸਦੀ ਦੇ ਬਰਾਬਰ ਕੇਂਦਰ ਸਰਕਾਰ ਵੱਲੋਂ ਪਾਏ ਜਾਂਦੇ ਯੋਗਦਾਨ ਨੂੰ ਵਧਾ ਕੇ 14 ਫ਼ੀਸਦੀ ਕਰ ਦਿੱਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਹ ਫ਼ੈਸਲਾ ਲਿਆ। ਸਰਕਾਰ ਵੱਲੋਂ ਲਿਆ ਫ਼ੈਸਲਾ ਭਾਰਤ ਸਰਕਾਰ ਦੇ ਵਿੱਤ ਵਿਭਾਗ ਮੰਤਰਾਲੇ ਦੇ ਵਿੱਤੀ ਸੇਵਾਵਾਂ ਬਾਰੇ ਵਿਭਾਗ ਵੱਲੋਂ 31 ਜਨਵਰੀ, 2019 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨਾਲ ਸਬੰਧਤ ਹੈ।

ਇਕ ਹੋਰ ਮੁਲਾਜ਼ਮ ਪੱਖੀ ਫ਼ੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਮੌਤ-ਕਮ-ਸੇਵਾ ਮੁਕਤੀ ਗ੍ਰੈਚੂਟੀ ਦਾ ਲਾਭ ਸੂਬਾ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਨਾਂ ਵਿੱਚ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਨਵੀਂ ਪੈਨਸ਼ਨ ਸਕੀਮ ਦੇ ਘੇਰੇ ਹੇਠ ਆਉਂਦੇ ਮੁਲਾਜ਼ਮਾਂ ਵੀ ਸ਼ਾਮਲ ਹੋਣਗੇ।

ਮੰਤਰੀ ਮੰਡਲ ਨੇ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਵਿੱਚੋਂ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਦੌਰਾਨ ਮੌਤ ਹੋ ਜਾਣ ’ਤੇ ਉਸ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਦਾ ਲਾਭ ਦੇਣ ਦੀ ਇਜਾਜ਼ਤ ਦੇਣ ਸਬੰਧੀ ਕੀਤੀ ਬੇਨਤੀ ’ਤੇ ਵਿੱਤ ਵਿਭਾਗ ਵੱਲੋਂ ਚੁੱਕੇ

ABOUT THE AUTHOR

...view details