ਗੁਰਦਾਸਪੁਰ: ਕਸਬਾ ਹਰਚੋਵਾਲ ਵਿੱਚ ਸਕੂਲੀ ਵਿਦਿਆਰਥੀਆਂ ਦੀ ਆਪਸੀ ਰੰਜਿਸ਼ ਦੇ ਚੱਲਦਿਆਂ ਕਰੀਬ ਅੱਧਾ ਦਰਜਨ ਤੋਂ ਵੱਧ ਨੌਜਵਾਨਾਂ ਨੇ ਘਰ ਦੇ ਅੰਦਰ ਦਾਖਲ ਹੋ ਕੇ ਪਰਿਵਾਰ ਉੱਤੇ ਹਮਲਾ ਕਰ ਦਿੱਤਾ। ਵਿਰੋਧੀ ਧਿਰ ਦੇ ਨੌਜਵਾਨਾਂ ਵਲੋਂ ਹਥਿਆਰਾਂ ਨਾਲ ਅੰਧਾ ਧੁੰਦ ਫਾਇਰਿੰਗ ਕੀਤੀ ਗਈ ਜਿਸ ਵਿੱਚ ਇੱਕ 60 ਸਾਲਾਂ ਮਹਿਲਾ ਦੀ ਮੌਤ ਹੋ ਗਈ, ਜਦਕਿ 4 ਮੈਂਬਰ ਗੰਭੀਰ ਜਖ਼ਮੀ ਹੋ ਗਏ, ਜੋ ਕਿ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸਕੂਲ ਵਿੱਚ ਪੜ੍ਹਾਈ ਕਰ ਰਹੇ ਬੱਚਿਆਂ ਦੀ ਆਪਸੀ ਲੜਾਈ ਹੋਈ ਸੀ ਜਿਸ ਦਾ ਬੈਠ ਕੇ ਰਾਜ਼ੀਨਾਮਾ ਵੀ ਹੋ ਗਿਆ ਸੀ। ਪਰ, ਦੇਰ ਰਾਤ ਨੂੰ ਸਕੂਲੀ ਲੜਕੇ ਸਾਹਿਲ ਵਲੋਂ ਆਪਣੇ ਸਾਥੀਆਂ ਸਣੇ ਉਨ੍ਹਾਂ ਦੇ ਪਰਿਵਾਰ ਉਪਰ ਹਮਲਾ ਕਰ ਦਿੱਤਾ ਗਿਆ। ਹਥਿਆਰਾਂ ਨਾਲ ਲੈਸ 15 ਤੋਂ 20 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਪਰਿਵਾਰ ਉਪਰ ਅੰਨ੍ਹੇਵਾਹ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। 100 ਦੇ ਕਰੀਬ ਫਾਇਰ ਕੀਤੀ ਗਏ। ਉਨ੍ਹਾਂ ਦੇ ਪਰਿਵਾਰ ਦੀ 60 ਸਾਲਾਂ ਦੀ ਮਹਿਲਾਂ ਜਸਬੀਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਪਰਿਵਾਰ ਦੇ 4 ਮੈਂਬਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।