ਪੰਜਾਬ

punjab

ETV Bharat / state

ਗੰਨਾਂ ਕਿਸਾਨਾਂ ਨੇ ਖੰਡ ਮਿਲ ਦੇ ਬਾਹਰ ਲਾਇਆ ਪੱਕਾ ਮੋਰਚਾ

ਪਨੀਆੜ ਖੰਡ ਮਿਲ ਦੇ ਬਾਹਰ ਗੰਨਾਂ ਕਾਸ਼ਤਕਾਰਾਂ ਵਲੋਂ ਪਿਛਲੇ ਤਿੰਨ ਵਰ੍ਹਿਆਂ ਤੋਂ ਗੰਨੇ ਦੀ ਫਸਲ ਦੀ ਅਦਾਇਗੀ ਨਾ ਹੋਣ ਤੋਂ ਖਫਾ ਹੋ ਕੇ ਧਰਨਾ ਦਿਤਾ ਜਾ ਰਿਹਾ ਹੈ। ਪੰਜਾਬ ਦੀਆਂ ਨਿੱਜੀ ਅਤੇ ਸਹਿਕਾਰੀ ਖੰਡ ਮਿਲਾਂ ਵੱਲ ਗੰਨਾਂ ਕਿਸਾਨਾਂ ਦੀ ਹਜ਼ਾਰਾਂ ਕਰੋੜ ਦੀ ਰਕਮ ਬਕਾਇਆ ਖੜ੍ਹੀ ਹੈ। ਜਿਸ ਦੇ ਲਚਦੇ ਹੋਏ ਇਨ੍ਹਾਂ ਕਿਸਾਨਾਂ ਵਲੋਂ ਆਪਣੀ ਬਕਾਇਆ ਰਕਮ ਦੀ ਅਦਾਇਗੀ ਲਈ ਇਹ ਧਰਨਾ ਚਲਾਇਆ ਜਾ ਰਿਹਾ ਹੈ।ਇਸ ਮੌਕੇ ਇਨ੍ਹਾਂ ਕਿਸਾਨਾਂ ਵਲੋਂ ਸਰਕਾਰ ਅਤੇ ਮਿੱਲ ਪ੍ਰਬੰਧਕਾਂ ਖ਼ਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ ।

sugarcane-farmers-protest-outside-the-sugar-mill
ਗੰਨਾਂ ਕਿਸਾਨਾਂ ਨੇ ਖੰਡ ਮਿਲ ਦੇ ਬਾਹਰ ਲਾਇਆ ਪੱਕਾ ਮੋਰਚਾ

By

Published : Feb 12, 2020, 10:11 PM IST

ਗੁਰਦਾਸਪੁਰ: ਪਨੀਆੜ ਖੰਡ ਮਿੱਲਾਂ ਦੇ ਬਾਹਰ ਗੰਨਾਂ ਕਾਸ਼ਤਕਾਰਾਂ ਵਲੋਂ ਪਿਛਲੇ ਤਿੰਨ ਵਰ੍ਹਿਆਂ ਤੋਂ ਗੰਨੇ ਦੀ ਫਸਲ ਦੀ ਅਦਾਇਗੀ ਨਾ ਹੋਣ ਤੋਂ ਖਫਾ ਹੋ ਕੇ ਧਰਨਾ ਦਿਤਾ ਜਾ ਰਿਹਾ ਹੈ। ਪੰਜਾਬ ਦੀਆਂ ਨਿੱਜੀ ਅਤੇ ਸਹਿਕਾਰੀ ਖੰਡ ਮਿੱਲਾਂ ਵੱਲ ਗੰਨਾਂ ਕਿਸਾਨਾਂ ਦੀ ਹਜ਼ਾਰਾਂ ਕਰੋੜ ਦੀ ਰਕਮ ਬਕਾਇਆ ਖੜ੍ਹੀ ਹੈ। ਜਿਸ ਦੇ ਚਲਦੇ ਹੋਏ ਇਨ੍ਹਾਂ ਕਿਸਾਨਾਂ ਵਲੋਂ ਆਪਣੀ ਬਕਾਇਆ ਰਕਮ ਦੀ ਅਦਾਇਗੀ ਲਈ ਇਹ ਧਰਨਾ ਚਲਾਇਆ ਜਾ ਰਿਹਾ ਹੈ।

ਇਸ ਮੌਕੇ ਗੱਲ ਕਰਦੇ ਹੋਏ ਕਿਸਾਨ ਆਗੂ ਹਰਦੇਵ ਸਿੰਘ ਚਿੱਟੀ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਖੰਡ ਮਿੱਲ ਵੱਲ ਕਿਸਾਨਾਂ ਦੀ ਹਜ਼ਾਰਾਂ ਕਰੋੜ ਦੀ ਰਕਮ ਬਕਾਇਆ ਖੜ੍ਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਆਪਣੀ ਜ਼ਿੰਦਗੀ ਚਲਾਉਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਅੱਜ ਗੰਨਾਂ ਕਾਸ਼ਤਕਾਰ ਇਨ੍ਹਾਂ ਮਿੱਲਾਂ ਦੀ ਨਲਾਇਕੀ ਕਾਰਨ ਭੁੱਖੇ ਮਰਨ ਲਈ ਮਜ਼ਬੂਰ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਬਕਾਇਆ ਰਕਮ ਜਾਰੀ ਨਾ ਕੀਤੀ ਗਈ ਤਾਂ ਮਜ਼ਬੂਰਨ ਉਨ੍ਹਾਂ ਨੂੰ ਤਿੱਖਾ ਸੰਘਰਸ਼ ਕਰਨਾ ਪਵੇਗਾ।

sugarcane-farmers-protest-outside-the-sugar-mill

ਇਹ ਵੀ ਪੜ੍ਹੋ:ਪੁਲਿਸ ਅਤੇ ਲਾਈਨਮੈਨ ਦੀ ਭਰਤੀ ਲਈ ਦੁਆਬੇ ਚ ਨਹੀਂ ਮਿਲ ਰਹੇ ਨੌਜਵਾਨ: ਤ੍ਰਿਪਤ ਬਾਜਵਾ

ਇਸ ਮੌਕੇ ਕਿਸਾਨ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਤਿੰਨ ਦਿਨ ਤੋਂ ਉਨ੍ਹਾਂ ਦਾ ਸੰਘਰਸ਼ ਚੱਲ ਰਿਹਾ ਹੈ, ਪਰ ਸਰਕਾਰ ਜਾ ਪ੍ਰਸ਼ਾਸਨ ਵਲੋਂ ੳੇੁਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।ਜਿਸ ਕਾਰਨ ਉਹ ਸਰਕਾਰ ਦੀ ਇਸ ਬੇਪ੍ਰਵਾਹੀ ਖ਼ਿਲਾਫ ਵੱਡਾ ਐਕਸ਼ਨ ਕਰਨਗੇ।

ਇਸ ਮੌਕੇ ਇਨ੍ਹਾਂ ਕਿਸਾਨਾਂ ਵਲੋਂ ਸਰਕਾਰ ਅਤੇ ਮਿੱਲ ਪ੍ਰਬੰਧਕਾਂ ਖ਼ਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ ।

ABOUT THE AUTHOR

...view details