ਗੁਰਦਾਸਪੁਰ: ਬਟਾਲਾ 'ਚ ਨਵ ਵਿਆਹੁਤਾ ਵਲੋਂ ਫਾਹਾ ਲੈਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦਾ ਦੋ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਸਹੁਰਾ ਪਰਿਵਾਰ ਵਲੋਂ ਵਿਆਹ ਤੋਂ ਦਸ ਦਿਨਾਂ ਬਾਅਦ ਹੀ ਲੜਕੀ ਨੂੰ ਉਸ ਦੇ ਪੇਕੇ ਭੇਜ ਦਿੱਤਾ ਸੀ, ਜਿਸ 'ਚ ਲੜਕੀ ਵਲੋਂ ਆਪਣੇ ਪੇਕੇ ਪਰਿਵਾਰ 'ਚ ਪੱਖੇ ਨਾਲ ਫਾਹਾ ਲੈਕੇ ਖੁਦਕੁਸ਼ੀ ਕਰ ਲਈ ਗਈ।
ਇਸ ਸਬੰਧੀ ਮ੍ਰਿਤਕਾ ਦੇ ਰਿਸ਼ਤੇਦਾਰਾਂ ਦਾ ਕਹਿਣਾ ਕਿ ਸਹੁਰਾ ਪਰਿਵਾਰ 'ਚ ਕੁਝ ਅਣਬਣ ਹੋਣ ਕਾਰਨ ਉਕਤ ਲੜਕੀ ਨੂੰ ਉਸਦਾ ਸਹੁਰਾ ਪਰਿਵਾਰ ਵਿਆਹ ਤੋਂ ਦਸ ਦਿਨ ਬਾਅਦ ਹੀ ਪੇਕੇ ਛੱਡ ਗਿਆ ਸੀ, ਜਿਸ ਕਾਰਨ ਮ੍ਰਿਤਕਾ ਮਾਨਸਿਕ ਪ੍ਰੇਸ਼ਾਨ ਰਹਿੰਦੀ ਸੀ ਅਤੇ ਉਸ ਵਲੋਂ ਖੁਦਕੁਸ਼ੀ ਕਰ ਲਈ ਗਈ।