ਪੰਜਾਬ

punjab

ETV Bharat / state

ਬਟਾਲਾ ਹਾਦਸੇ 'ਚ ਜ਼ਖਮੀ ਲੋਕਾਂ ਦਾ ਹਾਲ ਪੁੱਛਣ ਲਈ ਸੁਖਜਿੰਦਰ ਰੰਧਾਵਾ ਹਸਪਤਾਲ 'ਚ ਪਹੁੰਚੇ - Sukhjinder Randhawa

ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਸੁਖਜਿੰਦਰ ਰੰਧਾਵਾ ਵੀ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਹਾਲ ਪੁੱਛਣ ਲਈ ਸਿਵਲ ਹਸਪਤਾਲ ਪਹੁੰਚੇ। ਰੰਧਾਵਾ ਨੇ ਕਿਹਾ ਕਿ ਇਸ ਦੀ ਜਾਂਚ 10 ਦਿਨਾਂ ਵਿੱਚ ਕਰਕੇ ਦੋਸ਼ੀਆਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੁਖਜਿੰਦਰ ਰੰਧਾਵਾ

By

Published : Sep 5, 2019, 7:26 AM IST

ਗੁਰਦਾਸਪੁਰ: ਬਟਾਲਾ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਜ਼ਖਮੀਆਂ ਦਾ ਹਾਲ ਪੁੱਛਣ ਲਈ ਸੁਖਜਿੰਦਰ ਰੰਧਾਵਾ ਹਸਪਤਾਲ ਪਹੁੰਚੇ।

ਬਟਾਲਾ ਪਟਾਕੇ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਹੁਣ ਤਕ ਲਗਭਗ 22 ਲੋਕਾਂ ਦਾ ਮੌਤ ਹੋ ਚੁੱਕੀ ਹੈ ਅਤੇ 27 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹਨ। ਜ਼ਖਮੀਆਂ ਨੂੰ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਹਸਪਤਾਲਾਂ ਵਿੱਚ ਦਾਖ਼ਲ ਕੀਤਾ ਗਿਆ ਹੈ। ਫੈਕਟਰੀ ਦੇ ਮਾਲਕ ਦੇ ਪਰਿਵਾਰ ਵਿੱਚੋ ਇੱਕ ਨੂੰ ਛੱਡ ਕੇ ਬਾਕੀਆਂ ਸਾਰਿਆਂ ਦੀ ਮੌਤ ਹੋ ਚੁੱਕੀ ਹੈ।

ਵੇਖੋ ਵੀਡੀਓ

ਸ਼ਾਮ ਤੋਂ ਹੀ ਐਬੂਲੈਸ ਜ਼ਖਮੀਆਂ ਨੂੰ ਹਸਪਤਾਲ ਵਿੱਚ ਪਹੁੰਚਣ ਦੇ ਕਾਰਜ ਵਿੱਚ ਲੱਗੀ ਹੋਈ ਹੈ। ਉੱਥੇ ਹੀ ਪੰਜਾਬ ਸਰਕਾਰ ਦੇ ਕਈ ਅਫ਼ਸਰ ਅਤੇ ਨੇਤਾ ਹਾਦਸੇ ਵਿੱਚ ਹੋਏ ਜ਼ਖਮੀਆਂ ਦਾ ਹਾਲ-ਚਾਲ ਪੁੱਛਣ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਪਹੁੰਚ ਰਹੇ ਹਨ।

ਇਹ ਵੀ ਪੜੋ: ਕਸ਼ਮੀਰੀਆਂ ਦੇ ਹੱਕ 'ਚ ਨਿੱਤਰੀ ਭਾਰਤੀ ਕਿਸਾਨ ਯੂਨੀਅਨ

ਉੱਥੇ ਹੀ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਸੁਖਜਿੰਦਰ ਰੰਧਾਵਾ ਵੀ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਹਾਲ ਪੁੱਛਣ ਲਈ ਸਿਵਲ ਹਸਪਤਾਲ ਪਹੁੰਚੇ।
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਰੰਧਾਵਾ ਨੇ ਕਿਹਾ ਕਿ ਇਸ ਦੀ ਜਾਂਚ 10 ਦਿਨਾਂ ਵਿੱਚ ਕਰਕੇ ਦੋਸ਼ੀਆਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਮ੍ਰਿਤਕਾਂ ਦੇ ਪਰਿਾਵਾਰਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ।

ABOUT THE AUTHOR

...view details