ਗੁਰਦਾਸਪੁਰ : ਹੁਣ ਔਰਤਾਂ ਕਿਸੇ ਤੋਂ ਵੀ ਘੱਟ ਨਹੀਂ ਇਸ ਗੱਲ ਨੂੰ ਸਹੀ ਸਾਬਤ ਕਰ ਦਿੱਤਾ ਹੈ। ਇਥੋਂ ਦੇ ਇੱਕ ਛੋਟੇ ਜਿਹੇ ਪਿੰਡ ਸਤਕੋਹਾ ਦੇ ਇੱਕ ਮੱਧਵਰਗੀ ਪਰਿਵਾਰ ਵਿੱਚ ਜੰਮੀ ਸੁਮੀਪ੍ਰੀਤ ਕੌਰ ਨੇ ਪਿੰਡ ਅਤੇ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ। ਸੁਮੀਪ੍ਰੀਤ ਕੌਰ ਨੂੰ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਸੁਮੀਪ੍ਰੀਤ ਕੌਰ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਨੇ ਤਲਵਾਰਬਾਜ਼ੀ 2008 ਵਿੱਚ ਸਕੂਲ ਤੋਂ ਸ਼ੁਰੂ ਕੀਤੀ ਸੀ ਅਤੇ 2010 ਵਿੱਚ ਕੋਰੀਆ ਵਿੱਚ ਹੋਈ ਕੌਮਾਂਤਰੀ ਜੂਨੀਅਰ ਏਸ਼ੀਅਨ ਚੈਂਪੀਅਨਸ਼ਿੱਪ ਵਿੱਚ ਹਿੱਸਾ ਲਿਆ। ਉਸ ਤੋਂ ਬਾਅਦ ਏਸ਼ੀਅਨ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਅਤੇ ਯੂਨੀਵਰਸਿਟੀ ਖੇਡਾਂ ਵਿੱਚ ਭਾਗ ਲਿਆ ਅਤੇ ਇਨਾਮ ਜਿੱਤੇ। ਇਸ ਮੌਕੇ ਸੁਮੀਪ੍ਰੀਤ ਕੌਰ 2014 ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬਤੌਰ ਤਲਵਾਰਬਾਜ਼ੀ ਕੋਚ ਖਿਡਾਰੀਆਂ ਨੂੰ ਸਿਖਲਾਈ ਦੇ ਰਹੇ ਹਨ।