ਗੁਰਦਾਸਪੁਰ: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਸ਼ਹਿਰ ਦੇ ਵੱਖ-ਵੱਖ ਕਸਬਿਆਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੋਦੀ ਨੇ ਜਿਵੇਂ 2014 'ਚ ਪੂਰੇ ਹਿੰਦੂਸਤਾਨ ਨੂੰ ਗੁੰਮਰਾਹ ਕੀਤਾ ਸੀ, ਉਵੇਂ ਹੀ ਮੋਦੀ ਨੇ ਦਿਓਲ ਪਰਿਵਾਰ ਨੂੰ ਗੁੰਮਰਾਹ ਕਰ ਚੋਣਾਂ ਵਿੱਚ ਲਗਾ ਦਿੱਤਾ ਹੈ।
ਦਿਓਲ ਪਰਿਵਾਰ ਨੂੰ ਗੁੰਮਰਾਹ ਕਰ ਚੋਣਾਂ 'ਚ ਲਿਆਏ ਮੋਦੀ: ਜਾਖੜ - ਸੁਨੀਲ ਜਾਖੜ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ 'ਤੇ ਹੈ। ਇਸ ਦੇ ਨਾਲ ਹੀ ਸਿਆਸੀ ਆਗੂਆਂ ਦਾ ਵਿਰੋਧੀ ਧਿਰਾਂ 'ਤੇ ਪਲਟਵਾਰ ਜਾਰੀ ਹੈ। ਇਸੇ ਤਹਿਤ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਚੋਣ ਪ੍ਰਚਾਰ ਦੌਰਾਨ ਮੋਦੀ ਸਰਕਾਰ 'ਤੇ ਜੰਮ ਕੇ ਸ਼ਬਦੀ ਹਮਲੇ ਕੀਤੇ।
ਸੁਨੀਲ ਜਾਖੜ
ਜਾਖੜ ਨੇ ਕਿਹਾ ਕਿ ਆਪਣੇ 5 ਸਾਲਾਂ ਦੇ ਕਾਰਜਕਾਲ ਵਿੱਚ ਮੋਦੀ ਨੇ ਦੇਸ਼ ਦੀ ਜਨਤਾ ਲਈ ਕੀ ਕੀਤਾ ਹੈ, ਇਸ ਦਾ ਮੋਦੀ ਨੂੰ ਲੋਕਾਂ ਵਿੱਚ ਆ ਕੇ ਜਵਾਬ ਦੇਣਾ ਪਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਮੋਦੀ 'ਤੇ ਤੰਜ ਕਸਦਿਆਂ ਕਿਹਾ, "ਮੋਦੀ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਸਿਰਫ਼ ਡਰਾਮਾ ਕੀਤਾ ਹੈ, ਪਰ ਡਾਇਲਾਗ ਬੋਲਣ ਤੇ ਭਾਸ਼ਣ ਦੇਣ ਨਾਲ ਕੰਮ ਨਹੀ ਚੱਲਣਾ, ਉਨ੍ਹਾਂ ਨੂੰ ਲੋਕਾਂ ਨੂੰ ਜਵਾਬ ਦੇਣਾ ਪਵੇਗਾ।"