ਗੁਰਦਾਸਪੁਰ: ਇਸ ਦੇ ਤਹਿਤ ਫ਼ਤਹਿਗੜ੍ਹ ਚੂੜੀਆਂ ਵਿਖੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਅਤੇ ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਜਾਖੜ ਨੇ ਨਰਿੰਦਰ ਮੋਦੀ 'ਤੇ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਕਿ ਮੋਦੀ ਮਦਾਰੀ ਵਾਂਗ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਮੋਦੀ ਮਦਾਰੀ ਵਾਂਗ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ: ਜਾਖੜ - ਫ਼ਤਿਹਗੜ੍ਹ ਚੜੀਆਂ
ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਫ਼ਤਹਿਗੜ੍ਹ ਚੂੜੀਆਂ, ਗੁਰਦਾਸਪੁਰ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ। ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਰਹੇ ਮੌਜੂਦ।
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਇੱਕ ਪਾਸੇ ਜਿੱਥੇ ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਅਜੇ ਤੱਕ ਆਪਣੇ ਚੋਣ ਹਲਕੇ ਤੱਕ ਪਹੁੰਚ ਵੀ ਨਹੀਂ ਕੀਤੀ, ਪਰ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਲਗਾਤਾਰ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਰਹੇ ਹਨ।
ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਭਾਜਪਾ ਅਤੇ ਨਰਿੰਦਰ ਮੋਦੀ ਦੀ ਚਾਲ ਹੈ ਕਿ ਉਨ੍ਹਾਂ ਨੇ ਸੰਨੀ ਦਿਓਲ ਨੂੰ ਚੋਣ ਲੜਨ ਲਈ ਮਜਬੂਰ ਕੀਤਾ ਹੈ। ਜਾਖੜ ਨੇ ਆਖਿਆ ਕਿ ਨਰਿੰਦਰ ਮੋਦੀ ਇਕ ਮਦਾਰੀ ਵਾਂਗ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਦਿਆ ਕਿਹਾ ਕਿ ਭਗਵੰਤ ਮਾਨ ਦੇ ਪਿੱਛੇ ਕੋਈ ਵੀ ਨਹੀਂ ਹੈ।