ਗੁਰਦਾਸਪੁਰ: ਸਾਂਸਦ ਸੰਨੀ ਦਿਓਲ ਅੱਜ ਕਰਤਾਰਪੁਰ ਲਾਂਘੇ ਦਾ ਦੌਰਾ ਕਰਨ ਡੇਰਾ ਬਾਬਾ ਨਾਨਕ ਪੁੱਜੇ ਅਤੇ ਉਨ੍ਹਾਂ ਲਾਂਘੇ ਦੇ ਕੰਮ ਦਾ ਜਾਇਜ਼ਾ ਲਿਆ।
ਕਰਤਾਰਪੁਰ ਲਾਂਘੇ ਦਾ ਦੌਰਾ ਕਰਨ ਡੇਰਾ ਬਾਬਾ ਨਾਨਕ ਪੁੱਜੇ ਸੰਨੀ ਦਿਓਲ - kartarpur corridor
ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਕਰਤਾਰਪੁਰ ਲਾਂਘੇ ਦੀ ਉਸਾਰੀ ਦੇ ਕੰਮ ਦਾ ਜਾਇਜ਼ਾ ਲੈਣ ਡੇਰਾ ਬਾਬਾ ਨਾਨਕ ਪੁੱਜੇ ਹਨ।
ਸੰਨੀ ਦਿਓਲ
ਗੁਰਦਾਸਪੁਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਾਲਕਿਸ਼ਨ ਮਿੱਤਲ ਨੇ ਦੱਸਿਆ ਕਿ ਸੰਨੀ ਦਿਓਲ ਦੋ ਦਿਨ ਲਈ ਗੁਰਦਾਸਪੁਰ ਰੁਕਣਗੇ ਅਤੇ ਅੱਜ ਉਹ ਕਰਤਾਰਪੁਰ ਕੋਰੀਡੋਰ ਵਿੱਚ ਚੱਲ ਰਹੇ ਕੰਮ ਦਾ ਜਾਇਜ਼ਾ ਲੈਣਗੇ।
ਉਸ ਤੋਂ ਬਾਅਦ ਉਹ ਸੁਜਾਨਪੁਰ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਅਤੇ ਐਤਵਾਰ ਨੂੰ ਪਠਾਨਕੋਟ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਗੇ।
Last Updated : Jun 15, 2019, 3:52 PM IST