ਪੰਜਾਬ

punjab

ETV Bharat / state

‘ਗੁਰਦਾਸਪੁਰ ਦੇ ਲੋਕਾਂ ਨਾਲ ਸੰਨੀ ਦਿਓਲ ਨੇ ਕੀਤਾ ਧੋਖਾ’ - ਸੰਨੀ ਦਿਓਲ ਨੇ ਗੁਰਦਾਸਪੁਰ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ

ਆੜ੍ਹਤੀਆਂ ਅਤੇ ਪੱਲੇਦਾਰਾਂ ਦੀ ਸਮੱਸਿਆਵਾਂ ਨੂੰ ਸੁਣਨ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਗੁਰਦਾਸਪੁਰ ਪਹੁੰਚੇ। ਇਸ ਮੌਕੇ ਉਹਨਾਂ ਨੇ ਕਿਹਾ ਕਿ ਸਾਂਸਦ ਸੰਨੀ ਦਿਓਲ ਨੇ ਗੁਰਦਾਸਪੁਰ ਦੇ ਲੋਕਾਂ ਨਾਲ ਧੋਖਾ ਕੀਤਾ ਹੈ।

ਗੁਰਦਾਸਪੁਰ ਦੇ ਲੋਕਾਂ ਨਾਲ ਸੰਨੀ ਦਿਓਲ ਨੇ ਕੀਤਾ ਵਿਸ਼ਵਾਸਘਾਤ
ਗੁਰਦਾਸਪੁਰ ਦੇ ਲੋਕਾਂ ਨਾਲ ਸੰਨੀ ਦਿਓਲ ਨੇ ਕੀਤਾ ਵਿਸ਼ਵਾਸਘਾਤ

By

Published : Apr 9, 2023, 2:32 PM IST

ਗੁਰਦਾਸਪੁਰ ਦੇ ਲੋਕਾਂ ਨਾਲ ਸੰਨੀ ਦਿਓਲ ਨੇ ਕੀਤਾ ਧੋਖਾ

ਗੁਰਦਾਸਪੁਰ: ਜ਼ਿਲ੍ਹੇ ਵਿੱਚ ਆੜ੍ਹਤੀਆਂ ਅਤੇ ਪੱਲੇਦਾਰਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਭ ਦੇ ਚੱਲਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਆੜ੍ਹਤੀਆਂ ਅਤੇ ਪੱਲੇਦਾਰਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਆੜ੍ਹਤੀਆਂ ਅਤੇ ਪੱਲੇਦਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦ ਤੋਂ ਜਲਦ ਕਰਨ ਦਾ ਭਰੋਸਾ ਦਿੱਤਾ।

ਸਬਜ਼ੀ ਮੰਡੀ ਦਾ ਕਰਾਂਗੇ ਵਿਕਾਸ:ਇਸ ਮੌਕੇ ਰਮਨ ਬਹਿਲ ਨੇ ਆਖਿਆ ਕਿ ਪੰਜਾਬ ਸਰਕਾਰ ਨਾਲ ਛੇਤੀ ਤੋਂ ਛੇਤੀ ਗੱਲ ਕਰਕੇ ਗੁਰਦਾਸਪੁਰ ਦੀ ਸਬਜ਼ੀ ਮੰਡੀ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਆਖਿਆ ਕਿ ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਤੱਕ ਸਹੂਲਤਾਂ ਪਹੁੰਚਾਉਣਾ ਸਰਕਾਰ ਦਾ ਕੰਮ ਹੈ।

ਸੰਨੀ ਦਿਓਲ 'ਤੇ ਨਿਸ਼ਾਨਾ:ਰਮਨ ਬਹਿਲ ਨੇ ਭਾਜਪਾ ਸਾਂਸਦ ਸੰਨੀ ਦਿਓਲ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਆਖਿਆ ਕਿ ਗੁਰਦਾਸਪੁਰ ਦੇ ਲੋਕਾਂ ਨੂੰ ਆਸ ਸੀ ਕਿ ਜੇਕਰ ਸੰਨੀ ਦਿਓਲ ਜਿੱਤ ਜਾਵੇਗਾ ਤਾਂ ਗੁਰਦਾਸਪੁਰ ਲਈ ਵੱਡੇ ਪ੍ਰੋਜੈਕਟ ਲੈ ਕੇ ਆਉਣਗੇ, ਕਿਉਂਕਿ ਵੋਟਾਂ ਸਮੇਂ ਗੁਰਦਾਸਪੁਰ ਦੀ ਨੁਹਾਰ ਬਦਲਣ ਦੇ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ। ਰਮਨ ਬਹਿਲ ਨੇ ਸੰਨੀ ਦਿਓਲ 'ਤੇ ਇਲਜ਼ਾਮ ਲਗਾਉਂਦੇ ਕਿਹਾ ਕਿ ਸੰਨੀ ਦਿਓਲ ਨੇ ਗੁਰਦਾਸਪੁਰ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਜਿਸ ਕਾਰਨ ਗੁਰਦਾਸਪੁਰ ਦੇ ਲੋਕਾਂ ਦਾ ਵਿਕਾਸ ਪੱਖੋਂ ਵੱਡਾ ਨੁਕਸਾਨ ਹੋਇਆ ਹੈ।

ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਲੋਕ ਸਭਾ ਸੈਸ਼ਨ ਦੌਰਾਨ ਵੀ ਸੰਨੀ ਦਿਓਲ ਦੀ ਲਗਾਤਾਰ ਗੈਰ-ਹਾਜ਼ਰੀ ਪਾਈ ਜਾ ਰਹੀ ਹੈ। ਜਿਸ ਕਾਰਨ ਗੁਰਦਾਸਪੁਰ ਦੇ ਮੁੱਦੇ ਅੱਖੋ-ਪਰੋਖੇ ਹੋ ਗਏ ਹਨ। ਉਨ੍ਹਾਂ ਆਖਿਆ ਕਿ ਹੁਣ ਗੁਰਦਾਸਪੁਰ ਦੇ ਲੋਕ ਪਛਤਾ ਰਹੇ ਹਨ ਕਿ ਅਸੀਂ ਕਿਸ ਹੱਥ ਗੁਰਦਾਸਪੁਰ ਦੀ ਡੋਰ ਦੇ ਦਿੱਤੀ ਜਿਸ ਨੇ ਕਦੇ ਜਿੱਤਣ ਤੋਂ ਬਾਅਦ ਗੁਰਦਾਸਪੁਰ ਵੱਲ ਮੂੰਹ ਕਰਕੇ ਨਹੀਂ ਦੇਖਿਆ। ਰਮਨ ਬਹਿਲ ਨੇ ਆਖਿਆ ਕਿ ਗੁਰਦਾਸਪਰ ਦੇ ਲੋਕਾਂ ਦੀ ਸਾਰ ਨਾ ਲੈਣ ਕਰਾਨ ਜੋ ਨੁਕਸਾਨ ਹੋਇਆ ਉਸ ਦਾ ਜ਼ਿੰਮੇਵਾਰ ਸਿਰਫ਼ ਤੇ ਸਿਰਫ਼ ਸੰਨੀ ਦਿਓਲ ਹੈ।

ਇਹ ਵੀ ਪੜ੍ਹੋ:Clash in Kaumi Insaaf Morcha: ਕੌਮੀ ਇਨਸਾਫ਼ ਮੋਰਚੇ ਦੌਰਾਨ ਖੂਨੀ ਝੜਪ, ਨਿਹੰਗ ਸਿੰਘ ਦਾ ਵੱਢਿਆ ਹੱਥ, ਹਸਪਤਾਲ ਦਾਖਲ

ABOUT THE AUTHOR

...view details