ਗੁਰਦਾਸਪੁਰ: ਪਿੰਡ ਸੇਖਵਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਵੀਰਵਾਰ ਨੂੰ ਮੀਟਿੰਗ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਜਥੇਬੰਧਕ ਢਾਂਚੇ ਦਾ ਐਲਾਨ ਕੀਤਾ। ਇਸ ਦੇ ਨਾਲ ਵੀ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ।
'ਅਕਾਲੀ ਦਲ ਟਕਸਾਲੀ ਰਾਹੀਂ ਪੰਜਾਬ ਦੀ ਕਮਾਨ ਸਾਂਭਣ ਸਿੱਧੂ' - ਗੁਰਦਾਸਪੁਰ
ਗੁਰਦਾਸਪੁਰ ਦੇ ਪਿੰਡ ਸੇਖਵਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਵੀਰਵਾਰ ਨੂੰ ਮੀਟਿੰਗ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਜਥੇਬੰਧਕ ਢਾਂਚੇ ਦਾ ਐਲਾਨ ਕੀਤਾ।

ਅਕਾਲੀ ਦਲ 'ਤੇ ਇੱਕ ਪਰਿਵਾਰ ਦਾ ਕਬਜ਼ਾ
ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ 'ਤੇ ਇੱਕ ਪਰਿਵਾਰ ਨੇ ਕਬਜ਼ਾ ਕੀਤਾ ਹੋਇਆ ਹੈ, ਤੇ ਸਾਡਾ ਮਕਸਦ ਅਕਾਲੀ ਦਲ ਤੋਂ ਇਸ ਕਬਜ਼ੇ ਨੂੰ ਹਟਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਨੂੰ ਇਮਾਨਦਾਰ ਆਗੂਆਂ ਦੀ ਲੋੜ ਹੈ, ਜਿਸ ਕਰਕੇ ਟਕਸਾਲੀ ਅਕਾਲੀ ਦਲ ਬੈਂਸ ਭਰਾਵਾਂ, ਸੁਖਪਾਲ ਖਹਿਰਾ, ਧਰਮਵੀਰ ਗਾਂਧੀ ਵਰਗੇ ਈਮਾਨਦਾਰ ਲੋਕਾਂ ਨੂੰ ਇੱਕ ਝੰਡੇ ਦੇ ਹੇਠਾਂ ਅੱਗੇ ਲੈ ਕੇ ਆ ਰਿਹਾ ਹੈ।
ਟਕਸਾਲੀ ਅਕਾਲੀ ਦਲ ਦੇ ਨੌਜਵਾਨ ਆਗੂ ਨੇ ਕਿਹਾ ਕਿ ਸਾਰੇ ਦਲ ਜੋ ਟਕਸਾਲੀ ਅਕਾਲੀ ਦਲ ਦੇ ਸਮਰਥਨ ਵਿੱਚ ਆਉਂਦੇ ਹਨ, ਉਹ ਚਾਹੁੰਦੇ ਹਨ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਨਾਲ ਖੜ੍ਹੇ ਹੋਣ। ਇਸ ਦੇ ਚੱਲਦਿਆਂ ਉਨ੍ਹਾਂ ਨੇ ਨਵਜੋਤ ਸਿੱਧੂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਛੱਡ ਕੇ ਅਕਾਲੀ ਦਲ ਦਾ ਹਿੱਸਾ ਬਣਨ। ਕੀ ਟਕਸਾਲੀ ਅਕਾਲੀ ਦਲ ਪੰਜਾਬ ਵਿੱਚ ਇੱਕ ਮਜਬੂਤ ਪਾਰਟੀ ਬਣ ਪਾਉਂਦੀ ਹੈ ਜਾਂ ਨਹੀਂ, ਇਹ ਤਾਂ ਆਉਣ ਵਾਲੇ ਵਕਤ ਵਿੱਚ ਪਤਾ ਲੱਗੇਗਾ?