ਪੰਜਾਬ

punjab

ETV Bharat / state

TET Teachers:ਕੱਚੇ ਅਧਿਆਪਕਾਂ ਦੀ ਕੈਪਟਨ ਸਰਕਾਰ ਨੂੰ ਵੱਡੀ ਚਿਤਾਵਨੀ

ਗੁਰਦਾਸਪੁਰ ਵਿਚ ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ (Against the Government) ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਹੈ।ਅਧਿਆਪਕਾਂ ਦਾ ਕਹਿਣਾ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ 17 ਜੂਨ ਨੂੰ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਉ ਕਰਨਗੇ।

By

Published : Jun 10, 2021, 5:33 PM IST

Teachers:ਕੱਚੇ ਅਧਿਆਪਕਾਂ ਦੀ ਕੈਪਟਨ ਸਰਕਾਰ ਨੂੰ ਵੱਡੀ ਚਿਤਾਵਨੀ
Teachers:ਕੱਚੇ ਅਧਿਆਪਕਾਂ ਦੀ ਕੈਪਟਨ ਸਰਕਾਰ ਨੂੰ ਵੱਡੀ ਚਿਤਾਵਨੀ

ਗੁਰਦਾਸਪੁਰ:ਕੱਚੇ ਅਧਿਆਪਕ ਵੱਲੋਂ ਗੁਰਦਾਸਪੁਰ ਦੇ ਡਾਕਖਾਨਾ ਚੌਂਕ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ (Against the Government) ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਅਧਿਆਪਕ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਨੇ ਮੰਗ ਕੀਤੀ ਹੈ ਕਿ ਸਾਨੂੰ ਪੱਕਾ ਕੀਤਾ ਜਾਵੇ।ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਾਰੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਕੋਈ ਸੁਣਵਾਈ ਨਹੀਂ ਹੋਈ।ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਵਿਭਾਗ ਵਿਚ ਰੈਗੂਲਰ (Regular)ਨਹੀਂ ਕੀਤਾ ਜਾਂਦਾ ਉਦੋਂ ਤਕ ਸਰਕਾਰ ਉਨ੍ਹਾਂ ਨੂੰ 40'000 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦੇਵੇ ਅਤੇ 8393 ਪ੍ਰੀ-ਪ੍ਰਾਇਮਰੀ ਪੋਸਟਾਂ ਤੇ ਤਜਰਬੇ ਦੇ ਆਧਾਰ ਤੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇ।

Teachers:ਕੱਚੇ ਅਧਿਆਪਕਾਂ ਦੀ ਕੈਪਟਨ ਸਰਕਾਰ ਨੂੰ ਵੱਡੀ ਚਿਤਾਵਨੀ

ਉਨ੍ਹਾਂ ਕਿਹਾ ਕਿ ਜੋ ਅਧਿਆਪਕ ਸਰਵਿਸ ਰੂਲਾਂ ਦੇ ਮੁਤਾਬਿਕ ਆਪਣੀ ਯੋਗਤਾ ਪੂਰੀ ਕਰਦੇ ਹਨ।ਉਨ੍ਹਾਂ ਨੂੰ ਵੀ ਰੈਗੂਲਰ ਕੀਤਾ ਜਾਵੇ।ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 15 ਜੂਨ ਦੀ ਪੈਨਲ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ 17 ਜੂਨ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕਰਨਗੇ ਅਤੇ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨਗੇ।

ਇਹ ਵੀ ਪੜੋ:ਪਤੰਜਲੀ ਨੂੰ ਸਰੋਂ ਦਾ ਤੇਲ ਸਪਲਾਈ ਕਰਨ ਵਾਲੀ ਮਿਲ ਦੇ ਸੈਂਪਲ ਫੇਲ੍ਹ, ਰਾਮਦੇਵ ਦੀ ਵਧੀ ਮੁਸ਼ਕਲ

ABOUT THE AUTHOR

...view details