ਗੁਰਦਾਸਪੁਰ:ਗੁਰਦਾਸਪੁਰ ਚ ਅਵਾਰਾ ਕੁੱਤਿਆਂ ਨੇ ਆਪਣਾ ਕਹਿਰ ਲਗਾਤਾਰ ਵਰ੍ਹਾਂ ਰੱਖਿਆ ਸੀ, ਕੁੱਝ ਦਿਨ ਪਹਿਲੀ ਗੀਤਾ ਭਵਨ ਰੋਡ ਤੇ ਅਵਾਰਾ ਕੁੱਤਿਆਂ ਵੱਲੋਂ ਸਵੇਰੇ ਤਿੰਨ ਵਜੇ ਦੇ ਕਰੀਬ ਘਰ ਤੋਂ ਨਿਕਲੇ ਇੱਕ ਪਰਵਾਸੀ ਮਜ਼ਦੂਰ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਸੀ।
ਪ੍ਰਸ਼ਾਸਨ ਨੇ 'ਅਵਾਰਾ ਕੁੱਤਿਆਂ ਨੂੰ ਫੜਨ ਲਈ ਚਲਾਈ ਮੁਹਿੰਮ
ਗੁਰਦਾਸਪੁਰ ਦੇ ਗੀਤਾ ਭਵਨ ਰੋਡ ਤੇ ਅਵਾਰਾ ਕੁੱਤਿਆਂ ਵੱਲੋਂ ਪਰਵਾਸੀ ਮਜ਼ਦੂਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ, ਜਿਸ ਦੋ ਬਾਅਦ ਪ੍ਰਸਾਸ਼ਨ ਵੱਲੋਂ ਅਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ।
ਜਿਸ ਤੋਂ ਬਾਅਦ ਹੁਣ ਪ੍ਰਸਾਸ਼ਨ ਦੀ ਨੀਂਦ ਖੁੱਲ੍ਹੀ ਹੈ, ਅਤੇ ਪ੍ਰਸਾਸ਼ਨ ਵੱਲੋਂ ਅਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਅਭਿਆਨ ਤਹਿਤ ਸ਼ਹਿਰ ਵਿੱਚ ਘੁੰਮ ਰਹੇ ਅਵਾਰਾ ਕੁੱਤਿਆਂ ਨੂੰ ਕਾਬੂ ਕੀਤਾ ਹੈ, ਇਹ ਸਾਰੀ ਦਰਦਨਾਕ ਘਟਨਾ ਦੁਕਾਨ ਦੇ ਬਾਹਰ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿੱਚ ਵੀ ਕੈਦ ਹੋਈ ਸੀ।
ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਅਧਿਕਾਰੀ ਅਸ਼ੋਕ ਕੁਮਾਰ ਦੇ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਕਿਹਾ ਇਸ ਘਟਨਾ ਵਾਪਰਣ ਤੋਂ ਬਾਅਦ ਹੀ ਅਵਾਰਾ ਕੁੱਤਿਆਂ ਨੂੰ ਫੜਨ ਲਈ ਅਭਿਆਨ ਚਲਾਇਆ ਗਿਆ ਹੈ। ਇਹ ਅਭਿਆਨ ਪਹਿਲਾਂ ਵੀ ਸ਼ੁਰੂ ਕੀਤਾ ਸੀ। ਪਰ ਟੈਂਡਰ ਖਤਮ ਹੋਣ ਤੋਂ ਬਾਅਦ ਇਹ ਅਭਿਆਨ ਬੰਦ ਹੋ ਗਿਆ ਸੀ। ਪਰ ਹੁਣ ਇਹ ਅਭਿਆਨ ਲਗਾਤਾਰ ਜਾਰੀ ਰਹੇਗਾ। ਉਹਨਾਂ ਕਿਹਾ ਕਿ ਮੰਗਲਵਾਰ ਨੂੰ 12 ਅਵਾਰਾ ਕੁੱਤਿਆਂ ਨੂੰ ਕਾਬੂ ਕੀਤਾ ਗਿਆ ਹੈ, ਇਨ੍ਹਾਂ ਆਵਾਰਾ ਕੁੱਤਿਆਂ ਦੀ ਨਸਬੰਦੀ ਕਰ ਇਹਨਾਂ ਨੂੰ ਕਿਸੇ ਸਾਫ਼ ਜਗ੍ਹਾ ਤੇ ਛੱਡ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:- ਪੰਜਾਬ ਦੀ ਸਿਆਸਤ 'ਤੇ ਦਿੱਲੀ 'ਚ ਵੱਡੀ ਬੈਠਕ