The body of the girl was found in the room of the house in a suspicious condition Peka family accused the in law family ਗੁਰਦਾਸਪੁਰ:ਬਟਾਲਾ ਦੇ ਪੁਲਿਸ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਰਜ਼ਾਦਾ ਦੇ ਵਿੱਚ ਚਾਰ ਸਾਲਾਂ ਪਹਿਲਾਂ ਵਿਆਹੀ ਲੜਕੀ ਨੂੰ ਸਹੁਰਾ ਪਰਿਵਾਰ ਦੇ ਵੱਲੋਂ ਫਾਹਾ ਦੇ ਕੇ ਮਾਰਨ ਦਾ ਲੜਕੀ ਦੇ ਪਰਿਵਾਰ ਵੱਲੋਂ ਦੋਸ਼ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ। ਮੌਕੇ ਤੇ ਪਹੁੰਚੀ ਪੁਲਿਸ ਨੇ ਘਰ ਦੇ ਕਮਰੇ ਵਿੱਚੋਂ ਮਿਲੀ ਪੱਖੇ ਨਾਲ ਲਟਕੀ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਬਟਾਲਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜਿਆ ਗਿਆ। ਉਥੇ ਹੀ ਪੁਲਿਸ ਅਧਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਤੀ ਸੱਸ ਸੁਹਰਾ ਦੇ ਖਿਲਾਫ ਮਾਮਲਾ ਦਰਜ ਕਰ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
'ਲੜਕੀ ਦੇ ਪਤੀ ਅਤੇ ਸਹੁਰਾ ਸੱਸ ਉਸ ਨੂੰ ਕਰਦੇ ਰਹਿੰਦੇ ਸਨ ਤੰਗ ਪ੍ਰੇਸ਼ਾਨ':ਇਸੇ ਦੌਰਾਨ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਨਵਨੀਤ ਕੌਰ ਦੇ ਪਿਤਾ ਕੁਲਦੀਪ ਸਿੰਘ ਵਾਸੀ ਪਿੰਡ ਧੰਦੋਈ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਕਰੀਬ 4 ਸਾਲ ਪਹਿਲਾਂ ਜਸਪ੍ਰੀਤ ਸਿੰਘ ਜੋ ਆਰਮੀ ਦਾ ਜਵਾਨ, ਵਾਸੀ ਪਿੰਡ ਰਜ਼ਾਦਾ ਦੇ ਨਾਲ ਹੋਇਆ ਸੀ। ਇੰਨ੍ਹਾਂ ਦੇ 2 ਬੱਚੇ ਹਨ। ਉਨ੍ਹਾਂ ਦੱਸਿਆ ਕਿ ਅਕਸਰ ਹੀ ਉਸ ਦੀ ਲੜਕੀ ਦੇ ਪਤੀ ਅਤੇ ਸਹੁਰਾ ਸੱਸ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸਨ। ਉਨ੍ਹਾਂ ਵੱਲੋਂ ਕਾਰ ਦੀ ਮੰਗ ਕੀਤੀ ਗਈ ਪਰ ਅਸੀਂ ਆਪਣੇ ਜਵਾਈ ਨੂੰ ਬੁੱਲਟ ਮੋਟਰਸਾਇਕਲ ਦਿੱਤਾ। ਉਨ੍ਹਾਂ ਦੀ ਲੜਕੀ ਦੇ ਸਹੁਰਾ ਪਰਿਵਾਰ ਦੇ ਵੱਲੋਂ ਉਨ੍ਹਾਂ ਦੀ ਲੜਕੀ ਨੂੰ ਫਾਹਾ ਦੇ ਕੇ ਜਾਨ ਤੋਂ ਮਾਰ ਦਿੱਤਾ ਗਿਆ, ਜਿਸ ਤੋਂ ਬਾਅਦ ਸਾਨੂੰ ਸੂਚਿਤ ਕੀਤਾ। ਜਿਸ ਤੋਂ ਬਅਦ ਅਸੀਂ ਪਿੰਡ ਪਹੁੰਚੇ ਤੇ ਦੇਖਿਆ ਕਿ ਸਾਡੀ ਦੀ ਲੜਕੀ ਦੀ ਲਾਸ਼ ਪਈ ਸੀ।
'ਸਹੁਰਾ ਪਰਿਵਾਰ ਨੇ ਇਕ ਅਣਪਛਾਤੇ ਨਾਲ ਰਲ ਕੇ ਜਾਨ ਤੋਂ ਮਾਰਿਆ ਲੜਕੀ ਨੂੰ': ਜਿਸ ਦਾ ਪੇਕਾ ਪਰੀਵਾਰ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਉਸ ਦੇ ਜਵਾਈ ਸਹੁਰਾ ਅਤੇ ਸੱਸ ਅਤੇ ਇਕ ਅਣਪਛਾਤੇ ਨੇ ਰਲ ਕੇ ਜਾਨ ਤੋਂ ਮਾਰ ਦਿੱਤਾ ਅਤੇ ਹੁਣ ਝੂਠੀਆਂ ਕਹਾਣੀਆਂ ਬਣਾ ਰਹੇ ਹਨ ਕਿ ਉਨ੍ਹਾਂ ਦੀ ਲੜਕੀ ਨੇ ਖੁਦ ਫਾਹਾ ਲਿਆ ਹੈ। ਜਦਕਿ ਉਨ੍ਹਾਂ ਦੀ ਲੜਕੀ ਇਹ ਕਦਮ ਨਹੀਂ ਚੁੱਕ ਸਕਦੀ ਸੀ। ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਉਨ੍ਹਾਂ ਦੇ ਜਵਾਈ ਅਤੇ ਸੱਸ ਅਤੇ ਸਹੁਰੇ ਨੇ ਜਾਨ ਤੋਂ ਮਾਰਿਆ ਹੈ। ਮ੍ਰਿਤਕ ਲੜਕੀ ਦੇ ਪਿਤਾ ਨੇ ਪੁਲਿਸ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਲੜਕੀ ਦੀ ਮੌਤ ਦੇ ਜ਼ਿੰਮੇਵਾਰ ਲੜਕੀ ਦਾ ਸਹੁਰਾ ਪਰਿਵਾਰ ਹੈ। ਇਸ ਲਈ ਉਨ੍ਹਾਂ ਦੇ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਸਾਨੂੰ ਬਣਦਾ ਇਨਸਾਫ ਦਿੱਤਾ ਜਾਵੇ।
'ਮ੍ਰਿਤਕਾ ਦੇ ਪਤੀ ਸੱਸ ਅਤੇ ਸੁਹਰੇ ਖਿਲਾਫ ਮਾਮਲਾ ਦਰਜ':ਇਸੇ ਤਹਿਤ ਘਟਨਾ ਸਥਾਨ 'ਤੇ ਪਹੁੰਚੇ ਬਟਾਲਾ ਪੁਲਿਸ ਦੇ ਥਾਣਾ ਸੇਖਵਾਂ ਦੇ ਐੱਸਐੱਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਿਤਾ ਦੀ ਸ਼ਕਾਇਤ ਕੀਤੀ ਹੈ ਕਿ ਉਹਨਾਂ ਦੀ ਲੜਕੀ ਨੂੰ ਓਸ ਦੇ ਸਹੁਰਾ ਪਰਿਵਾਰ ਵੱਲੋਂ ਫਾਹਾ ਦੇ ਕੇ ਮਾਰਿਆ ਗਿਆ ਹੈ। ਉਥੇ ਹੀ ਐੱਸਐੱਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਪੁਲਿਸ ਪਾਰਟੀ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਸਿਵਲ ਹਸਪਤਾਲ ਲਈ ਭੇਜ ਦਿੱਤਾ ਗਿਆ ਅਤੇ ਲੜਕੀ ਦੇ ਪਿਤਾ ਦੇ ਬਿਆਨ ਤੇ ਮ੍ਰਿਤਕਾ ਦੇ ਫੌਜੀ ਪਤੀ ਸੱਸ ਅਤੇ ਸੁਹਰੇ ਖਿਲਾਫ ਮਾਮਲਾ ਦਰਜ ਕਰ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਵੇਗੀ। ਉਸ ਦੇ ਆਧਾਰ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਪਤੰਗ ਦੀ ਬਾਜ਼ੀ ਪਈ ਮਹਿੰਗੀ, ਹਾਈ ਵੋਲਟੇਜ਼ ਤਾਰਾਂ ਨੇ ਝੁਲਸਿਆ ਬੱਚਾ