ਗੁਰਦਾਸਪੁਰ: ਇੱਕ ਪਾਸੇ ਜਿੱਥੇ ਮਾਂ ਨੂੰ ਰੱਬ ਦਾ ਰੂਪ ਕਿਹਾ ਜਾਂਦਾ ਹੈ ਉੱਥੇ ਹੀ ਇਕ ਕਲਯੁੱਗੀ ਮਾਂ ਦੇ ਖਿਲਾਫ ਉਸ ਦੇ ਹੀ 15 ਸਾਲ ਦੇ ਪੁੱਤਰ ਨੇ ਪੁਲਿਸ ਨੂੰ ਸ਼ਿਕਾਇਕਤ ਦਿੱਤੀ ਹੈ ਅਤੇ ਮੰਗ ਕੀਤੀ ਹੈ ਕਿ ਉਸ ਨੂੰ ਆਪਣੀ ਮਾਂ ਤੋ ਬਚਾਇਆ ਜਾਏ। ਬੱਚੇ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਸ ਦੀ ਮਾਂ ਦੇ ਪਿੰਡ ਦੇ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ ਅਤੇ ਪਿਛਲੇ ਸਾਲ ਉਸ ਦੀ ਮਾਂ ਉਸ ਨੂੰ ਛੱਡ ਕੇ ਕਿਤੇ ਹੋਰ ਰਹਿ ਰਹੀ ਹੈ। ਬੱਚੇ ਮੁਤਾਬਿਕ ਹੁਣ ਉਸ ਦੀ ਮਾਂ ਉਸ ਨੂੰ ਜ਼ਬਰਦਤੀ ਆਪਣੇ ਨਲ ਰੱਖਣਾ ਚਾਹੁੰਦੀ ਹੈ ਅਤੇ ਉਨ੍ਹਾਂ ਦੇ ਘਰ ਵਿੱਚ ਵੀ ਦਾਖਿਲ ਹੋਣ ਦੀ ਕੋਸ਼ਿਸ਼ ਕਰ ਰਹੀ ਹੈ।
ਦਾਦਾ-ਦਾਦੀ ਕੋਲ ਰਹਿਣਾ ਚਾਹੁੰਦਾ ਹੈ ਬੱਚਾ:ਬੱਚੇ ਦਾ ਕਹਿਣਾ ਹੈ ਕਿ ਉਹ ਆਪਣੀ ਮਾਂ ਨਾਲ ਨਹੀਂ ਜਾਣਾ ਚਾਹੁੰਦਾ ਅਤੇ ਆਪਣੇ ਦਾਦਾ-ਦਾਦੀ ਕੋਲ ਹੀ ਪਿੰਡ ਵਿੱਚ ਰਹਿਣਾ ਚਾਹੁੰਦਾ ਹੈ। ਬੱਚੇ ਨੂੰ ਡਰ ਹੈ ਕਿ ਉਸ ਦੀ ਮਾਂ ਉਸ ਦਾ ਕਤਲ ਕਰਵਾ ਸਕਦੀ ਹੈ ਅਤੇ ਉਸ ਦੀ ਮਾਂ ਨੇ ਕੁੱਝ ਲੋਕਾਂ ਨਾਲ ਮਿਲ ਉਸ ਨੂੰ ਕਈ ਵਾਰ ਸਕੂਲ ਤੋ ਚੁੱਕਣ ਦੀ ਕੋਸ਼ਿਸ਼ ਕੀਤੀ ਹੈ ਜਿਸ ਕਰਕੇ ਉਹ ਡਰਦਾ ਸਕੂਲ ਵੀ ਨਹੀ ਜਾ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ 15 ਸਾਲ ਦੇ ਬੱਚੇ ਨੇ ਦੱਸਿਆ ਕੀ ਉਸ ਦਾ ਪਿਤਾ ਪਿਛਲੇ 4 ਸਾਲ ਤੋਂ ਵਿਦੇਸ਼ ਵਿੱਚ ਕੰਮ ਕਰ ਰਿਹਾ ਹੈ ਅਤੇ ਇਸੇ ਦੌਰਾਨ ਉਸਦੀ ਮਾਂ ਦਾ ਪਿੰਡ ਦੇ ਹੀ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ ਅਤੇ ਉਸ ਦੀ ਮਾਤਾ ਪਿਛਲੇ ਇਕ ਸਾਲ ਤੋਂ ਉਨ੍ਹਾਂ ਤੋਂ ਵੱਖ ਕੀਤੇ ਹੋਰ ਰਹਿ ਰਹੀ ਹੈ। ਬੱਚੇ ਨੇ ਪੁਲਿਸ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਉਸ ਨੂੰ ਆਪਣੀ ਮਾਂ ਦੇ ਕੋਲੋਂ ਬਚਾਇਆ ਜਾਵੇ ਅਤੇ ਉਹ ਆਪਣੇ ਦਾਦਾ-ਦਾਦੀ ਕੋਲ ਹੀ ਰਹਿਣਾ ਚਾਹੀਦਾ ਹੈ।