ਗੁਰਦਾਸਪੁਰ : ਜ਼ਿਲ੍ਹਾ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਨਿਵਕੇਲੀ ਪਹਿਲਕਦਮੀ ਕਰਦਿਆਂ ਗੁਰਦਾਸਪੁਰ ਜ਼ਿਲ੍ਹੇ ਨੂੰ ਟੂਰਿਸਟ ਹੱਬ ਬਣਾਉਣ ਦੇ ਮੰਤਵ ਨਾਲ ਗੁਰਦਾਸਪੁਰ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗੁਰਦਾਸਪੁਰ ਤੋਂ ਵਿਸ਼ੇਸ ਬੱਸ ਨੂੰ ਹਰੀ ਝੰਡੀ ਦੇਕੇ ਰਵਾਨਾਂ ਕੀਤਾ ਗਿਆ। ਇਸ ਨਾਲ ਬੱਚਿਆਂ ਨੂੰ ਅਤੇ ਆਮ ਲੋਕਾਂ ਨੂੰ ਇਤਿਹਾਸ ਨਾਲ ਜਾਣੂੰ ਕਰਵਾਇਆ ਜਾ ਸਕੇ।
ਗੁਰਦਾਸਪੁਰ ਜ਼ਿਲ੍ਹੇ ਨੂੰ ਸੈਰ ਸਪਾਟੇ ਦਾ ਹੱਬ ਬਣਾਉਣ ਡਿਪਟੀ ਕਮਿਸ਼ਨਰ ਨੇ ਕੀਤਾ ਇੱਕ ਵੱਡਾ ਉਪਰਾਲਾ
ਗੁਰਦਾਸਪੁਰ ਜ਼ਿਲ੍ਹੇ ਨੂੰ ਟੂਰਿਸਟ ਹੱਬ ਬਣਾਉਣ ਦੇ ਮੰਤਵ ਨਾਲ ਗੁਰਦਾਸਪੁਰ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗੁਰਦਾਸਪੁਰ ਤੋਂ ਵਿਸ਼ੇਸ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾਂ ਕੀਤਾ ਗਿਆ।
ਗੁਰਦਾਸਪੁਰ ਜ਼ਿਲ੍ਹੇ ਨੂੰ ਸੈਰ ਸਪਾਟੇ ਦਾ ਹੱਬ ਬਣਾਉਣ ਡਿਪਟੀ ਕਮਿਸ਼ਨਰ ਨੇ ਕੀਤਾ ਇੱਕ ਵੱਡਾ ਉਪਰਾਲਾ
ਇਨ੍ਹਾਂ ਬਸਾਂ ਰਹੀ ਲੋਕਾਂ ਨੂੰ ਅਤੇ ਬੱਚਿਆਂ ਨੂੰ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਨੂੰ ਟੂਰਿਸਟ ਹੱਬ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਜ਼ਿਲ੍ਹੇ ਦੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਵਿਖੇ ਯਾਤਰੀ ਵੱਧ ਤੋਂ ਵੱਧ ਪੁਹੰਚਣ, ਇਸ ਲਈ ਵਿਸ਼ੇਸ ਯਤਨ ਆਰੰਭੇ ਗਏ ਹਨ।