ਪੰਜਾਬ

punjab

ETV Bharat / state

ਪਸ਼ੂਆਂ ਲਈ ਇਕੱਠੇ ਕੀਤੇ ਚਾਰੇ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਲਗਾਈ ਅੱਗ - ਪਸ਼ੂਆਂ ਲਈ ਇਕੱਠੇ ਕੀਤੇ ਚਾਰੇ

ਪਿੰਡ ਮੁਸਤਫ਼ਾਬਾਦ ਵਿੱਚ ਗੁੱਜਰ ਭਾਈਚਾਰੇ ਵੱਲੋਂ ਆਪਣੇ ਪਸ਼ੂਆਂ ਲਈ ਇਕੱਠੀ ਕੀਤੀ ਗਈ ਪਰਾਲੀ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਅੱਗ ਲਗਾ ਦਿੱਤੀ।

ਪਸ਼ੂਆਂ ਲਈ ਇਕੱਠੇ ਕੀਤੇ ਚਾਰੇ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਲਗਾਈ ਅੱਗ
ਪਸ਼ੂਆਂ ਲਈ ਇਕੱਠੇ ਕੀਤੇ ਚਾਰੇ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਲਗਾਈ ਅੱਗ

By

Published : Nov 6, 2021, 4:24 PM IST

ਗੁਰਦਾਸਪੁਰ:ਗੁਰਦਾਸਪੁਰ ਦੇ ਪਿੰਡ ਮੁਸਤਫ਼ਾਬਾਦ ਵਿੱਚ ਗੁੱਜਰ ਭਾਈਚਾਰੇ ਵੱਲੋਂ ਆਪਣੇ ਪਸ਼ੂਆਂ ਲਈ ਇਕੱਠੀ ਕੀਤੀ ਗਈ ਪਰਾਲੀ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਅੱਗ ਲਗਾ ਦਿੱਤੀ। ਮੌਕੇ 'ਤੇ ਪਹੁੰਚੀਆਂ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ।

ਗੁੱਜਰ ਪਰਿਵਾਰ ਨੇ ਕਿਹਾ ਕਿ ਤਿੰਨ ਲੱਖ ਰੁਪਏ ਦੇ ਕਰੀਬ ਨੁਕਸਾਨ ਹੋਇਆ ਹੈ। ਇਸ ਘਟਨਾ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁੱਜਰ ਸਮੁਦਾਇ ਦੇ ਵਿਅਕਤੀ ਨੇ ਦੱਸਿਆ ਕਿ ਉਹ ਹਿਮਾਚਲ ਦੇ ਰਹਿਣ ਵਾਲੇ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਗੁਰਦਾਸਪੁਰ ਦੇ ਪਿੰਡ ਮੁਸਤਫ਼ਾਬਾਦ ਵਿੱਚ ਆਪਣਾ ਡੇਰਾ ਲਗਾ ਕੇ ਬੈਠੇ ਹੋਏ ਹਨ।

ਉਨ੍ਹਾਂ ਨੇ ਜ਼ਿਮੀਂਦਾਰਾਂ ਦੇ ਕੋਲੋਂ ਮੁੱਲ ਆਪਣੇ ਪਸ਼ੂਆਂ ਦੇ ਲਈ (ਪਰਾਲੀ) ਚਾਰਾ ਇਕੱਠਾ ਕੀਤਾ ਸੀ, ਜਿਸ ਨੂੰ ਕਿਸੇ ਸ਼ਰਾਰਤੀ ਅਨਸਰ ਵੱਲੋਂ ਅੱਗ ਲਗਾ ਦਿੱਤੀ ਗਈ ਹੈ।

ਪਸ਼ੂਆਂ ਲਈ ਇਕੱਠੇ ਕੀਤੇ ਚਾਰੇ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਲਗਾਈ ਅੱਗ

ਉਨ੍ਹਾਂ ਕਿਹਾ ਕਿ ਅੱਗ ਇੰਨੀ ਵਿਸ਼ਾਲ ਰੂਪ ਧਾਰਨ ਕਰ ਚੁੱਕੀ ਸੀ, ਕਿ ਮੌਕੇ 'ਤੇ ਪਹੁੰਚੀ ਦਮਕਲ ਵਿਭਾਗ ਦੀ ਗੱਡੀ ਨੇ ਅੱਗ ਉਪਰ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਉਨ੍ਹਾਂ ਦਾ ਤਿੰਨ ਲੱਖ ਰੁਪਏ ਦਾ ਪਸ਼ੂਆਂ ਨੂੰ ਪਾਉਣ ਲਈ ਰੱਖਿਆ।

ਚਾਰਾ ਸੜ ਕੇ ਸਵਾਹ ਹੋ ਗਿਆ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਸ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ:ਭੈਣ ਭਰਾਵਾਂ ਦੀ ਇੱਕ ਹਾਦਸੇ 'ਚ ਦਰਦਨਾਕ ਮੌਤ

ABOUT THE AUTHOR

...view details