ਬਟਾਲਾ:ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋ ਦਿਨ ਵੱਧਦਾ ਜਾ ਰਿਹਾ ਹੈ।ਇਸ ਦੌਰਾਨ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੋਰੋਨਾ ਦੇ ਮਰੀਜ਼ਾ ਦੀ ਸੇਵਾ ਲਈ ਅੱਗੇ ਆ ਰਹੀਆ ਹਨ।ਇਸੇ ਲੜੀ ਤਹਿਤ ਬਟਾਲਾ ਵਿਚ ਸਹਾਰਾ ਕਲੱਬ ਨਾਂ ਦੀ ਸਮਾਜ ਸੇਵੀ ਸੰਸਥਾ ਵੱਲੋਂ ਕੋਰੋਨਾ ਦੇ ਮਰੀਜ਼ਾਂ ਲਈ ਐਂਬੂਲੈਂਸ ਦੀ ਸੇਵਾ ਕਰ ਰਹੀ ਹੈ।ਸਹਾਰਾ ਕਲੱਬ ਦੇ ਮੈਂਬਰਾਂ ਵੱਲੋਂ ਐਬੂਲੈਂਸ ਦੀ ਸੇਵਾ ਦਿਨ ਰਾਤ ਕੀਤੀ ਜਾ ਰਹੀ ਹੈ।
ਸਹਾਰਾ ਕਲੱਬ ਵੱਲੋਂ ਦਿੱਤੀ ਗਈ ਐਂਬੂਲੈਂਸ
ਇਸ ਮੌਕੇ ਸਮਾਜ ਸੇਵੀ ਅਨਿਲ ਸਹਦੇਵ ਦਾ ਕਹਿਣਾ ਹੈ ਕਿ ਪਿੱਛਲੇ ਸਾਲ ਤੋਂ ਲਗਾਤਾਰ ਕੋਰੋਨਾ ਦੇ ਮਰੀਜ਼ਾ ਦੀ ਸੇਵਾ ਕਰ ਰਹੇ ਹਾਂ।ਉਨ੍ਹਾਂ ਦਾ ਕਹਿਣਾ ਹੈ ਕਿ ਕਲੱਬ ਦੇ ਮੈਂਬਰਾਂ ਵੱਲੋਂ ਲਗਾਤਾਰ ਹਸਪਤਾਲ ਅਤੇ ਸ਼ਹਿਰ ਨੂੰ ਸੈਨੇਟਾਈਜ਼ਰ ਕੀਤਾ ਜਾਂਦਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਐਬੂਲੈਂਸ ਕੇਵਲ ਸ਼ਹਿਰ ਵਿਚ ਹੀ ਨਹੀਂ ਸਗੋਂ ਦੂਜੇ ਸ਼ਹਿਰਾਂ ਵਿਚੋਂ ਵੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਐਬੂਲੈਂਸ ਦੀ ਸੇਵਾ ਦਿੱਤੀ ਜਾਂਦੀ ਹੈ।