ਗੁਰਦਾਸਪੁਰ: ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਵੱਖ-ਵੱਖ ਰਾਜਨੇਤਾਵਾਂ ਦੀ ਆਮਦ ਲਗਾਤਾਰ ਚੱਲ ਰਹੀ ਹੈ ਉੱਥੇ ਹੀ ਬਟਾਲਾ ਦੇ ਹਾਥੀ ਗੇਟ ਪਹੁਚੇ ਐਮ ਐਲ ਏ ਅਤੇ ਕਾਂਗਰਸੀ ਨੇਤਾ ਬਲਵਿੰਦਰ ਸਿੰਘ ਲਾਡੀ ਵੱਲੋਂ ਅੱਜ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ।
ਕਾਂਗਰਸ ਵਿਧਾਇਕ ਨੇ ਕਿਹਾ, ਜ਼ਹਿਰੀਲੀ ਸ਼ਰਾਬ ਦੇ ਮੁੱਦੇ 'ਤੇ ਨਾ ਹੋਵੇ ਰਾਜਨੀਤੀ - ਬਲਵਿੰਦਰ ਸਿੰਘ ਲਾਡੀ
ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ ਦੇ ਨੇਤਾ ਜਾਂ ਪ੍ਰਸ਼ਾਸਨ ਅਧਿਕਾਰੀ ਕਦੇ ਨਹੀਂ ਚਾਹੁੰਦੇ ਕਿ ਕਿਸੇ ਦੀ ਮੌਤ ਹੋਵੇ ਅਤੇ ਇਸ ਲਈ ਉਹ ਅਪੀਲ ਕਰਦੇ ਹਨ ਕਿ ਇਨ੍ਹਾਂ ਮੌਤਾਂ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਡੀ ਨੇ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ ਦੇ ਨੇਤਾ ਜਾਂ ਪ੍ਰਸ਼ਾਸ਼ਨ ਅਧਿਕਾਰੀ ਕਦੇ ਨਹੀਂ ਚਾਹੁੰਦੇ ਕਿ ਕਿਸੇ ਦੀ ਮੌਤ ਹੋਵੇ ਅਤੇ ਇਸ ਲਈ ਉਹ ਅਪੀਲ ਕਰਦੇ ਹਨ ਕਿ ਇਨ੍ਹਾਂ ਮੌਤਾਂ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਇਸ ਦੇ ਨਾਲ ਹੀ ਲਾਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ 'ਤੇ ਵੀ ਕਾਰਵਾਈ ਕੀਤੀ ਗਈ ਹੈ ਅਤੇ ਅੱਗੇ ਵੀ ਜਾਂਚ ਚੱਲ ਰਹੀ ਹੈ। ਇਨ੍ਹਾਂ ਪਰਿਵਾਰਾਂ ਦੇ ਜੀਅ ਤਾਂ ਵਾਪਿਸ ਨਹੀਂ ਆ ਸਕਦੇ ਪਰ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ ਅਤੇ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ਼ ਮਿਲੇਗਾ। ਜੋ ਇਸ ਜਹਿਰੀਲੀ ਸ਼ਰਾਬ ਦਾ ਧੰਦਾ ਕਰ ਰਹੇ ਹਨ ਉਨ੍ਹਾਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਕੜੀ ਕਾਰਵਾਈ ਹੋਵੇਗੀ|