ਪੰਜਾਬ

punjab

ETV Bharat / state

ਚੋਰਾਂ ਵੱਲੋਂ ਇੱਕੋ ਰਾਤ 'ਚ ਦੋ ਘਟਨਾਵਾਂ ਨੂੰ ਦਿੱਤਾ ਗਿਆ ਅੰਜਾਮ - thieves executed two robberies

ਚੋਰਾਂ ਨੇ ਇੱਕ ਕਰਿਆਨੇ ਦੀ ਦੁਕਾਨ ਦੇ ਤਾਲੇ ਤੋੜਕੇ 40 ਹਜ਼ਾਰ ਰੁਪਏ ਦੀ ਨਗਦੀ ਚੋਰੀ ਕੀਤੀ ਅਤੇ ਬਾਅਦ ਵਿੱਚ ਪਿੰਡ ਦੇ ਗੁਰੂ ਘਰਾਂ ਦੀਆਂ ਗੋਲਕਾਂ ਤੋੜਕੇ ਪੈਸੇ ਚੋਰੀ ਕਰਕੇ ਫਰਾਰ ਹੋ ਗਏ। ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਜਿਸ ਦੇ ਅਧਾਰ 'ਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਫ਼ੋਟੋ

By

Published : Aug 20, 2019, 8:54 PM IST

ਗੁਰਦਾਸਪੁਰ: ਦੀਨਾਨਗਰ ਦੇ ਪਿੰਡ ਸੰਘੋਰ ਅਤੇ ਮਲੁਕਚੱਕ ਵਿੱਚ ਦੇਰ ਰਾਤ ਚੋਰਾਂ ਨੇ ਇੱਕ ਕਰਿਆਨੇ ਦੀ ਦੁਕਾਨ ਦੇ ਤਾਲੇ ਤੋੜਕੇ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕੀਤੀ ਅਤੇ ਬਾਅਦ ਵਿੱਚ ਪਿੰਡ ਦੇ ਗੁਰੂ ਘਰਾਂ ਦੀਆਂ ਗੋਲਕਾਂ ਤੋੜਕੇ ਪੈਸੇ ਚੋਰੀ ਕਰਕੇ ਫਰਾਰ ਹੋ ਗਏ। ਚੋਰੀ ਦੌਰਾਨ ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ।

ਵੀਡੀਓ

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਸਰਹੱਦੀ ਇਲਾਕਾ ਹੋਣ ਕਰਕੇ, ਚੋਰੀ ਦੀ ਘਟਨਾ ਵਾਲੀ ਜਗ੍ਹਾ ਤੋਂ ਅੱਦਾ ਕਿੱਲੋ ਮੀਟਰ ਦੀ ਦੂਰੀ 'ਤੇ ਪੁਲਿਸ ਨਾਕਾ ਲੱਗਦਾ ਹੈ ਜਿੱਥੇ 11 ਦੇ ਕਰੀਬ ਪੁਲਿਸ ਮੁਲਾਜਮ ਤੈਨਾਤ ਹੁੰਦੇ ਹਨ। ਪਰ ਚੋਰ ਚੁਸਤ ਅਤੇ ਪੁਲਿਸ ਸੁਸਤ ਹੋਣ ਕਰਕੇ ਚੋਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਦੁਕਾਨ ਮਲਿਕ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ ਵਿੱਚ ਪੁਲਿਸ ਦਾ ਸਪੈਸ਼ਲ ਨਾਕਾ ਲੱਗੇ ਹੋਣ ਦੇ ਬਾਵਜੂਦ ਵੀ ਇੱਕੋ ਰਾਤ ਵਿੱਚ ਤਿੰਨ ਚੋਰੀਆਂ ਹੋ ਗਈਆਂ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀ.ਸੀ ਟੀਵੀ ਕੈਮਰਿਆਂ ਵਿੱਚ ਵੀ ਕੈਦ ਹੋਈ ਹੈ ਅਤੇ ਸਭ ਦੀ ਮੰਗ ਹੈ ਕਿ ਇਨ੍ਹਾਂ ਚੋਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਕਿਸੇ ਹੋਰ ਦਾ ਨੁਕਸਾਨ ਹੋਣ ਤੋਂ ਬਚਾ ਹੋ ਸਕੇ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਐਸ.ਪੀ. ਮਹੇਸ਼ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ ਚੋਰਾਂ ਨੇ ਗੁਰਦੁਆਰਾ ਸਾਹਿਬ ਵਿੱਚ ਚੋਰੀ ਕੀਤੀ ਹੈ ਉਨ੍ਹਾਂ ਦੀ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਫੋਟੋ ਆ ਚੁੱਕੀ ਹੈ ਅਤੇ ਇਸ ਅਧਾਰ ਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ABOUT THE AUTHOR

...view details