ਪੰਜਾਬ

punjab

ETV Bharat / state

ਪੰਚਾਇਤਾਂ ਦਾ ਕੰਮ-ਕਾਜ ਢੰਗ ਨਾਲ ਚਲਾਉਣ ਲਈ ਪੰਚਾਂ-ਸਰਪੰਚਾਂ ਨੂੰ ਕੀਤਾ ਜਾਵੇਗਾ ਜਾਗਰੂਕ-ਬਾਜਵਾ

ਗੁਰਦਾਸਪੁਰ: ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ ਹੈ।

ਕੈਬਿਨੇਟ ਮੰਤਰੀ

By

Published : Feb 8, 2019, 10:56 PM IST

ਇਸ ਸਬੰਧੀ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਹ ਪ੍ਰੋਗਰਾਮ ਵਿੱਚ ਪੰਚਾਂ ਅਤੇ ਸਰਪੰਚਾਂ ਨੂੰ ਪੰਚਾਇਤ ਦਾ ਰਿਕਾਰਡ ਰੱਖਣ, ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਚੁੱਕਣ ਅਤੇ ਪਿੰਡਾਂ ਦਾ ਵਿਉਂਤਬੱਧ ਵਿਕਾਸ ਕਰਨ ਸਬੰਧੀ ਸਿਖਲਾਈ ਦਿੱਤੀ ਜਾਵੇਗੀ।
ਉਹਨਾਂ ਨੇ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਪੰਚਾਂ ਅਤੇ ਸਰਪੰਚਾਂ ਦੀ 100 ਫ਼ੀਸਦੀ ਹਾਜ਼ਰੀ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ। ਉਨ੍ਹਾਂ ਕਿਹਾ ਕਿ ਚੁਣੀਆਂ ਗਈਆਂ ਔਰਤਾਂ ਖ਼ੁਦ ਇਸ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲੈਣ।
ਪੰਚਾਇਤ ਮੰਤਰੀ ਨੇ ਕਿਹਾ ਕਿ ਹਰ ਬਲਾਕ ਵਿਚ ਦੋ ਦਿਨਾਂ ਸਿਖਲਾਈ ਕੈਂਪ ਲਗਾਇਆ ਜਾਵੇਗਾ ਜਿਸ ਵਿਚ ਬਲਾਕ ਦੇ ਸਾਰੇ ਪੰਚ-ਸਰਪੰਚ ਹਿੱਸਾ ਲੈਣਗੇ। ਉਨਾਂ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਤੇ 14 ਫਰਵਰੀ ਨੂੰ ਸਿਖਲਾਈ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਗ੍ਰਾਮ ਸਭਾ ਦੀ ਬਣਤਰ, ਕੋਰਮ, ਮਤਾ, ਮੀਟਿੰਗਾਂ, ਐਸਟੀਮੇਟ, ਮੈਟੀਰੀਅਲ ਦੀ ਖਰੀਦ, ਫੰਡਾਂ ਦੀ ਵਰਤੋਂ, ਵਿੱਤੀ ਲੇਖੇ ਦਾ ਰੱਖ-ਰਖਾਵ, ਰਿਕਾਰਡ ਅਤੇ ਰਜਿਸਟਰਾਂ ਦੀ ਸਾਂਭ ਸੰਭਾਲ, ਪੰਚਾਇਤ ਸਕੱਤਰ ਦਾ ਰੋਲ, ਸੂਚਨਾ ਦਾ ਅਧਿਕਾਰ ਐਕਟ-2005 ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ABOUT THE AUTHOR

...view details