ਪੰਜਾਬ

punjab

ETV Bharat / state

ਗੁਰਦਾਸਪੁਰ 'ਚ ਸ਼ਹੀਦ ਸੀਆਰਪੀਐੱਫ਼ ਦੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ - ਗੁਰਦਾਸਪੁਰ

ਗੁਰਦਾਸਪੁਰ: ਜ਼ਿਲ੍ਹੇ 'ਚ ਸੈਲਫ਼ ਹਿਊਮਨ ਵੈਲਫ਼ੇਅਰ ਸੋਸਾਇਟੀ ਵੱਲੋਂ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸ਼ਹੀਦ ਹੋਏ ਸੀਆਰਪੀਐੱਫ਼ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪ੍ਰੋਗਰਾਮ ਰੱਖਿਆ ਗਿਆ। ਇਸ ਦੌਰਾਨ ਪਾਕਿਸਤਾਨ ਅਤੇ ਅੱਤਵਾਦ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਸੀਆਰਪੀਐੱਫ਼ ਦੇ ਜਵਾਨਾਂ ਨੂੰ ਸ਼ਰਧਾਂਜਲੀ

By

Published : Feb 17, 2019, 10:07 PM IST

ਇਸ ਪ੍ਰੋਗਰਾਮ 'ਚ ਕਰਨਲ ਰਵੀ ਸ਼ਰਮਾ ਅਤੇ ਸਾਬਕਾ ਵਿਧਾਇਕ ਜਗਦੀਸ਼ ਰਾਜ ਸਾਹਨੀ, ਐੱਸਐੱਮਓ ਡਾ. ਸੰਜੀਵ ਭੱਲਾ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਪਾਕਿਸਤਾਨ ਨੂੰ ਇਸ ਕਾਇਰਾਨਾ ਹਰਕਤ ਦਾ ਮੂੰਹਤੋੜ ਜਵਾਬ ਦਿੱਤਾ ਜਾਵੇ।

ਸੀਆਰਪੀਐੱਫ਼ ਦੇ ਜਵਾਨਾਂ ਨੂੰ ਸ਼ਰਧਾਂਜਲੀ

ਕਰਨਲ ਰਵੀ ਸ਼ਰਮਾ ਨੇ ਕਿਹਾ, "ਸ਼ਹੀਦਾਂ ਦੀ ਸ਼ਹਾਦਤ 'ਤੇ ਸਾਨੂੰ ਮਾਣ ਹੋਣਾ ਚਾਹੀਦਾ ਹੈ। ਅਸੀਂ ਸਾਰੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਖੜੇ ਹਾਂ ਅਤੇ ਉਨ੍ਹਾਂ ਵੱਲੋਂ ਦਿੱਤੀ ਸ਼ਹਾਦਤ ਜਾਇਆ ਨਹੀਂ ਜਾਵੇਗੀ।"

ਦੂਜੇ ਪਾਸੇ ਸੈਲਫ਼ ਹਿਊਮਨ ਵੈਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਲੱਕੀ ਸ਼ਰਮਾ ਨੇ ਕਿਹਾ ਕਿ ਸ਼ਹੀਦ ਜਵਾਨਾਂ ਦੀ ਸ਼ਹਾਦਤ ਜਾਇਆ ਨਹੀਂ ਜਾਣੀ ਚਾਹੀਦੀ ਅਤੇ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਛੇਤੀ ਤੋਂ ਛੇਤੀ ਪਾਕਿਸਤਾਨ ਨਾਲ ਰਿਸ਼ਤੇ ਖ਼ਤਮ ਕਰ ਲਵੇ।

ABOUT THE AUTHOR

...view details