ਗੁਰਦਾਸਪੁਰ: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਲਈ ਨੌਜਵਾਨਾਂ ਦੇ ਇਨਕਲਾਬ ਸਭਾ ਵਲੋਂ ਇਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਐਸਡੀਐਮ ਬਟਾਲਾ ਬਲਦੇਵ ਰਾਜ ਸਿੰਘ ਅਤੇ ਸਮਾਜ ਸੇਵਕ ਹਰਮਨ ਗੋਰਾਇਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸਮਾਗਮ ਦੇ ਪ੍ਰਬੰਧਕ ਨੌਜਵਾਨ ਜਗਜੋਤ ਸਿੰਘ ਨੇ ਕਿਹਾ ਕਿ ਮੁੱਖ ਮਕਸਦ ਹੈ ਕਿ ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ ਨਾਲ ਜੋੜਿਆ ਜਾਵੇ।
ਬਟਾਲਾ 'ਚ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ - ਬਟਾਲਾ
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਲਈ ਨੌਜਵਾਨਾਂ ਦੇ 'ਇਨਕਲਾਬ ਸਭਾ' ਵਲੋਂ ਕਰਵਾਇਆ ਗਿਆ ਪ੍ਰੇਰਣਾਦਾਇਕ ਸਮਾਗਮ। ਪ੍ਰਬੰਧਕ ਨੌਜਵਾਨ ਜਗਜੋਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ ਨਾਲ ਜੋੜਣਾ ਮੁੱਖ ਮਕਸਦ।
ਬਟਾਲਾ ਵਿਖੇ ਨੌਜਵਾਨਾਂ ਵਲੋਂ ਬਣਾਈ ਗਈ ਇਨਕਲਾਬ ਸਭਾ ਨੇ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ। ਇਨਕਲਾਬ ਸਭਾ ਦੇ ਪ੍ਰਧਾਨ ਜਗਜੋਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ 'ਚ ਨਸ਼ੇ ਨੂੰ ਖ਼ਤਮ ਕਰਨ ਲਈ ਖੁਦ ਅੱਗੇ ਆਉਣਾ ਪਵੇਗਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਦੇਸ਼ ਇਸ ਸਮਾਗਮ ਵਿੱਚ ਮੁੱਖ ਤੌਰ 'ਤੇ ਦਿਤਾ ਗਿਆ ਹੈ।
ਉੱਥੇ ਹੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਸਮਾਜ ਸੇਵਕ ਹਰਮਨ ਗੋਰਾਇਆ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵਲੋਂ ਕੀਤਾ ਗਿਆ ਇਹ ਯਤਨਪ੍ਰਸ਼ੰਸ਼ਾਯੋਗ ਹੈ। ਉਨ੍ਹਾਂ ਕਿਹਾ ਕਿ ਹਰ ਨੌਜਵਾਨ ਵਲੋਂ ਆਪਣੇ ਸ਼ਹੀਦਾਂ ਨੂੰ ਸਨਮਾਨ ਦੇਣਾ ਜ਼ਰੂਰੀ ਹੈ ਅਤੇ ਉਨ੍ਹਾਂ ਦੇ ਸਿਧਾਂਤਾਂ ਅਤੇ ਸੋਚ ਨੂੰ ਅਪਨਾਉਣ ਦੀ ਲੋੜ ਹੈ।