ਗੁਰਦਾਸਪੁਰ: ਦਿੱਲੀ ਸਮੇਤ ਸਮੁੱਚੇ ਦੇਸ਼ ਅੰਦਰ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਹੁਣ ਤੱਕ 350 ਦੇ ਕਰੀਬ ਕਿਸਾਨ ਮਜ਼ਦੂਰ ਸ਼ਹੀਦੀਆਂ ਪਾ ਚੁੱਕੇ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਲੱਧਾਮੁੰਡਾ ਦੇ ਸੁਖਵੰਤ ਸਿੰਘ ਦੀ ਵੀ ਕਿਸਾਨ ਸੰਘਰਸ਼ ਦੌਰਾਨ ਆਪਣੇ ਘਰ ਪਰਤਦੇ ਸਮੇਂ ਮੌਤ ਹੋ ਗਈ ਸੀ। ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪਿੰਡ ਲੱਧਾਮੁੰਡਾ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਭ ਤੋਂ ਪਹਿਲਾਂ ਉਨ੍ਹਾਂ ਨਮਿੱਤ ਰੱਖੇ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਕੀਰਤਨੀ ਸਿੰਘਾਂ ਨੇ ਸੰਗਤ ਨੂੰ ਗੁਰੂ ਜੱਸ ਸਰਵਣ ਕਰਵਾਇਆ ਤੇ ਕਥਾ ਵਿਚਾਰ ਵੀ ਹੋਏ।
ਸ਼ਹੀਦ ਸੁਖਵੰਤ ਸਿੰਘ ਨੂੰ ਸ਼ਰਧਾਂਜਲੀ
ਦਿੱਲੀ ਸਮੇਤ ਸਮੁੱਚੇ ਦੇਸ਼ ਅੰਦਰ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਹੁਣ ਤੱਕ 350 ਦੇ ਕਰੀਬ ਕਿਸਾਨ ਮਜ਼ਦੂਰ ਸ਼ਹੀਦੀਆਂ ਪਾ ਚੁੱਕੇ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਲੱਧਾਮੁੰਡਾ ਦੇ ਸੁਖਵੰਤ ਸਿੰਘ ਦੀ ਵੀ ਕਿਸਾਨ ਸੰਘਰਸ਼ ਦੌਰਾਨ ਆਪਣੇ ਘਰ ਪਰਤਦੇ ਸਮੇਂ ਮੌਤ ਹੋ ਗਈ ਸੀ। ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪਿੰਡ ਲੱਧਾਮੁੰਡਾ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸ਼ਹੀਦ ਸੁਖਵੰਤ ਸਿੰਘ ਦੇ ਪਰਿਵਾਰ ਨੂੰ ਕੁਝ ਮਾਲੀ ਸਹਾਇਤਾ ਦੇਣ ਤੋਂ ਇਲਾਵਾ ਸਨਮਾਨਿਤ ਵੀ ਕੀਤਾ।
ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗ਼ਲਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਸ਼ਹੀਦ ਪਰਿਵਾਰਾਂ ਦੀ ਮਦਦ ਕਰਦੀ ਹੈ ਉਹ ਵੀ ਇਹ ਮਸਲਾ ਸ਼੍ਰੋਮਣੀ ਕਮੇਟੀ ਵਿੱਚ ਰੱਖਣਗੇ ਅਤੇ ਸ਼ਹੀਦ ਸੁਖਵੰਤ ਸਿੰਘ ਦੇ ਪਰਿਵਾਰ ਲਈ ਜੋ ਵੀ ਬਣਦੀ ਸੇਵਾ ਉਹ ਮੁਹੱਈਆ ਕਰਵਾਉਣਗੇ। ਇਸ ਇਕੱਠ ਨੂੰ ਸੁਰਜੀਤ ਸਿੰਘ ਤੁਗਲਵਾਲ, ਅਕਾਲੀ ਆਗੂ ਤਿਰਲੋਕ ਸਿੰਘ ਬਾਠ, ਮੰਗਲ ਸਿੰਘ ਅਤੇ ਪ੍ਰਿੰਸੀਪਲ ਅਜੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।