ਗੁਰਦਾਸਪੁਰ: ਪੈਟਰੋਲ ਡੀਜ਼ਲ ਅਤੇ ਘਰੇਲੂ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੁਰਦਾਸਪੁਰ ਵਿੱਚ ਕਾਂਗਰਸ ਪਾਰਟੀ ਵੱਲੋਂ ਜਨ ਜਾਗਰਣ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਜਿਸ ਵਿਚ ਪਹੁੰਚੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ, ਪੰਜਾਬ ਭਾਜਪਾ ਦੀ ਮੀਟਿੰਗ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਹੋਈ ਹੈ ਜਿਸ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਦੇ ਕਹਿਣ 'ਤੇ ਜੇਕਰ ਕੇਂਦਰ ਸਰਕਾਰ ਲਾਂਘਾ ਖੋਲ੍ਹਦੀ ਹੈ ਤਾਂ ਇਹ ਬਹੁਤ ਵਧੀਆ ਗੱਲ ਹੈ ਉਹ ਵੀ ਮੰਗ ਕਰਦੇ ਹਨ ਕਿ ਲਾਂਘਾ ਜਲਦ ਖੋਲ੍ਹਿਆ ਜਾਵੇ।
ਤ੍ਰਿਪਤ ਰਾਜਿੰਦਰ ਬਾਜਵਾ ਨੇ ਕੰਗਨਾ ਰਣੌਤ ਨੂੰ ਦਿੱਤਾ ਕਰਾਰਾ ਜਵਾਬ ਨਾਲ ਹੀ ਕੰਗਨਾ ਰਨੌਤ ਵੱਲੋਂ ਦਿੱਤੇ ਗਏ ਬਿਆਨ 'ਤੇ ਬੋਲਦੇ ਹੋਏ ਮੰਤਰੀ ਬਾਜਵਾ ਨੇ ਕਿਹਾ ਕਿ ਇਹ ਬੇਵਕੂਫ਼ਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਨੇ ਇਕ ਹੋਰ ਬੇਵਕੂਫ ਨੂੰ ਸ਼ਾਮਲ ਕਰ ਲਿਆ ਹੈ। ਇਸ ਲਈ ਉਹ ਇਸ ਤੇ ਟਿੱਪਣੀ ਨਹੀਂ ਕਰਨਾ ਚਾਹੁੰਦੇ ਅਤੇ ਸਿੱਖ ਫਾਰ ਜਸਟਿਸ ਨਾਲ ਸਬੰਧਤ ਅਵਤਾਰ ਸਿੰਘ ਪਨੂੰ ਦੇ ਭਰਾ ਬਲਵਿੰਦਰ ਸਿੰਘ ਨੂੰ ਚੇਅਰਮੈਨ ਬਣਾਉਣ ਤੇ ਬਾਜਵਾ ਨੇ ਕਿਹਾ ਕਿ ਬਲਵਿੰਦਰ ਸਿੰਘ ਇਕ ਕੱਟੜ ਕਾਂਗਰਸੀ ਸਮਰਥਕ ਹੈ। ਇਸ ਲਈ ਉਸ ਨੂੰ ਚੇਅਰਮੈਨ ਲਗਾਇਆ ਗਿਆ ਹੈ ਉਸ ਦਾ ਭਰਾ ਕੀ ਕਰਦਾ ਹੈ ਉਸ ਨਾਲ ਪਾਰਟੀ ਦਾ ਕੋਈ ਸਬੰਧ ਨਹੀਂ ਹੈ ਉਨ੍ਹਾਂ ਦੱਸਿਆ ਕਿ ਅਸ਼ਵਨੀ ਸੇਖਡ਼ੀ ਜੋ ਇਹ ਸਵਾਲ ਉਠਾ ਰਹੇ ਹਨ ਉਨ੍ਹਾਂ ਦਾ ਇੱਕ ਭਰਾ ਖੁਦ ਅਕਾਲੀ ਦਲ ਵਿੱਚ ਸ਼ਾਮਿਲ ਹੈ ਇਸ ਲਈ ਹਰ ਇਕ ਦੇ ਆਪਣੇ ਆਪਣੇ ਵਿਚਾਰ ਹੋ ਸਕਦੇ ਹਨ।
ਇਹ ਵੀ ਪੜ੍ਹੋ:ਦਿਮਾਗੀ ਤੌਰ 'ਤੇ ਪ੍ਰਸ਼ਾਨ ਹੈ ਕੰਗਨਾ ਰਣੌਤ, ਤਾਂਹੀਓ ਦੇ ਰਹੀ ਹੈ ਅਜਿਹੀ ਬਿਆਨ: ਨਵਜੋਤ ਕੌਰ ਸਿੱਧੂ