ਰਿਟਾਇਰਡ ਐੱਸਡੀਓ ਕਤਲ ਮਾਮਲੇ 'ਚ 2 ਗ੍ਰਿਫ਼ਤਾਰ - SDO murder case
ਗੁਰਦਾਸਪੁਰ 'ਚ ਹੋਏ ਰਿਟਾਇਰਡ ਐੱਸ.ਡੀ.ਓ. ਰਣਧੀਰ ਸਿੰਘ ਦੇ ਕਤਲ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਇੱਕ 315 ਬੋਰ ਦੇਸੀ ਪਿਸਤੌਲ ਅਤੇ ਇੱਕ ਮੋਟਰ ਸਾਈਕਲ ਵੀ ਬਰਾਮਦ ਕੀਤਾ ਹੈ।
ਗ੍ਰਿਫ਼ਤਾਰ
ਗੁਰਦਾਸਪੁਰ: ਪਿਛਲੇ ਦਿਨੀਂ ਸ਼ਾਸਤਰੀ ਨਗਰ 'ਚ ਹੋਏ ਰਿਟਾਇਰਡ ਐੱਸ.ਡੀ.ਓ. ਰਣਧੀਰ ਸਿੰਘ ਦੇ ਕਤਲ ਮਾਮਲੇ 'ਚ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਰਣਧੀਰ ਸਿੰਘ ਦਾ ਕਤਲ ਉਸ ਦੇ ਆਪਣੇ ਭਤੀਜੇ ਹਰਮਨਦੀਪ ਨੇ ਆਪਣੇ ਡਰਾਈਵਰ ਸੂਖਜੀਤ ਸਿੰਘ ਨਾਲ ਮਿਲ ਕੇ ਕੀਤਾ ਹੈ।
ਇਸ ਸਬੰਧੀ ਐੱਸ.ਐਸ.ਪੀ. ਓਪਿੰਦਰਜੀਤ ਸਿੰਘ ਘੁੰਮਨ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਪਿਛਲੇ ਦਿਨੀਂ ਬਟਾਲਾ ਵਿੱਚ ਇੱਕ ਰਿਟਾਇਰਡ ਐੱਸ.ਡੀ.ਓ਼ ਰਣਧੀਰ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀਆਂ ਨੂੰ ਫੜਨ ਦਾ ਦਾਅਵਾ ਕੀਤਾ। ਉਨ੍ਹਾਂ ਦੱਸਿਆ ਇਹ ਕਤਲ 5 ਮਾਰਚ ਨੂੰ ਹੋਇਆ ਸੀ ਜਿਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਦੇ ਬਿਆਨ 'ਤੇ ਕਤਲ ਦਾ ਮਾਮਲਾ ਦਰਜ ਕਰ ਤਫ਼ਤੀਸ਼ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਪੈਸੇ ਦੇ ਲੈਣ-ਦੇਣ ਕਰਕੇ ਇਹ ਕਤਲ ਕਰਵਾਇਆ ਗਿਆ ਸੀ।
ਪੁਲਿਸ ਨੇ ਦੋਸ਼ੀਆਂ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।