ਪੰਜਾਬ

punjab

ETV Bharat / state

ਮੋਦੀ ਸਰਕਾਰ ਨੇ ਉਹ ਕਰ ਦਿਖਾਇਆ ਜੋ ਪਿਛਲੇ 70 ਸਾਲਾਂ ਤੋਂ ਕੋਈ ਸਰਕਾਰ ਨਹੀਂ ਕਰ ਸਕੀ: ਹਰਸਿਮਰਤ ਬਾਦਲ - Katarpur coridor news update

550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਤਿਆਰੀਆਂ ਦਾ ਨਰੀਖਣ ਕਰਨ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਸਣੇ ਡੇਰਾ ਬਾਬਾ ਨਾਨਕ ਪਹੁੰਚ ਕੇ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਜਾਇਜ਼ਾ ਲਿਆ। ਹਰਸਿਮਰਤ ਕੌਰ ਬਾਦਲ ਨੇ ਜਿੱਥੇ ਕੇਂਦਰ ਸਰਕਾਰ ਦੀ ਸ਼ਲਾਘਾ ਕੀਤੀ ਉੱਥੇ ਹੀ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਬਾਰੇ ਵੀ ਦੱਸਿਆ।

ਫੋਟੋ

By

Published : Oct 5, 2019, 11:45 PM IST

ਗੁਰਦਾਸਪੁਰ: 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਹੋ ਰਹੀਆਂ ਤਿਆਰੀਆਂ ਦਾ ਨਰੀਖਣ ਕਰਨ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਸਣੇ ਡੇਰਾ ਬਾਬਾ ਨਾਨਕ ਪਹੁੰਚ ਕੇ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਨੇ ਜਿੱਥੇ 550 ਸਾਲਾ ਪ੍ਰਕਾਸ਼ ਹੁਰਬ ਨੂੰ ਲੈ ਕੇ ਪ੍ਰੋਗਰਾਮਾਂ ਸਬੰਧੀ ਗੱਲ ਕੀਤੀ ਉੱਥੇ ਹੀ ਕਰਤਾਰਪੂਰ ਲਾਂਘੇ ਦਾ ਸਾਰਾ ਸਿਹਰਾ ਕੇਂਦਰ ਸਰਕਾਰ ਨੂੰ ਦਿੱਤਾ।

ਹਰਸਿਮਰਤ ਬਾਦਲ ਦਾ ਬਿਆਨ

ਹਰਸਿਮਰਤ ਕੌਰ ਬਾਦਲ ਨੇ ਜਿੱਥੇ ਕੇਂਦਰ ਸਰਕਾਰ ਦੇ ਕੰਮਾਂ ਬਾਰੇ ਦੱਸਦਿਆਂ ਉਨ੍ਹਾਂ ਸਿੱਖ ਕੌਮ ਲਈ ਇਕ ਵੱਡਾ ਉਪਰਾਲਾ ਦੱਸਿਆ, ਉੱਥੇ ਹੀ ਪਾਕਿਸਤਾਨ ਵੱਲੋਂ ਦਰਸ਼ਨ ਲਈ ਮੰਗੇ ਗਏ 20 ਡਾਲਰ ਦੀ ਫੀਸ ਨੂੰ ਜਾਇਜ਼ਾ ਟੈਕਸ ਆਖਦਿਆਂ ਪਾਕਿਸਤਾਨ ਦੇ ਇਸ ਕੰਮ ਦੀ ਨਿਖੇਧੀ ਕੀਤੀ ਹੈ। ਹਰਸਿਮਰਤ ਨੇ ਕਿਹਾ ਕਿ ਮੋਦੀ ਸਰਕਾਰ ਨੇ ਉਹ ਕਰ ਦਿਖਾਇਆ ਜੋ ਪਿਛਲੇ 70 ਸਾਲਾਂ ਤੋਂ ਕੋਈ ਸਰਕਾਰ ਨਹੀਂ ਕਰ ਸਕੀ।

ਇਹ ਵੀ ਪੜ੍ਹੋ- ਸਰਸ ਮੇਲੇ ਦੀ ਇੱਕ ਝਲਕ

ਹਰਸਿਮਰਤ ਕੌਰ ਬਾਦਲ ਨੇ ਇਹ ਵੀ ਕਿਹਾ ਕਿ ਮੋਦੀ ਸਰਕਾਰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਲਈ ਹੀ ਸੱਤਾ 'ਚ ਨਹੀਂ ਆਈ, ਬਲਕਿ ਇਸ ਨੇ ਵੱਡੇ ਪੱਧਰ 'ਤੇ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨਿਰਮਾਣ ਕੀਤਾ, ਸਿੱਖਾਂ ਨੂੰ ਕਾਲੀ ਸੂਚੀ 'ਚ ਕਲੀਨ ਚਿੱਟ ਦੇ ਕੇ ਰਿਹਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਵੱਲੋਂ ਕਰੋੜਾਂ ਦੀ ਲਾਗਤ ਨਾਲ ਲਾਂਘੇ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਧਿਆਨ 'ਚ ਰੱਖਦਿਆਂ ਸੁਲਤਾਨਪੁਰ ਲੋਧੀ 'ਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਸਾਰੇ ਵਿਕਾਸ ਕਾਰਜਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਨਾਂ ’ਤੇ ਰੱਖਣ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਜਿੱਥੇ ਕੇਂਦਰ ਸਰਕਾਰ ਦੀ ਸ਼ਲਾਘਾ ਕੀਤੀ ਉੱਥੇ ਹੀ ਤਾਲਮੇਲ ਕਮੇਟੀ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਸੂਬਾ ਸਰਕਾਰ ਨੂੰ 550 ਸਾਲਾ ਸਾਂਝੇ ਤੌਰ ਤੇ ਮਣਾਉਣ ਲਈ ਲੋਕਾਂ ਨੂੰ ਸੁਖਾਲਾ ਕਰਨ ਲਈ ਕੰਮ ਕਰਨ ਦੀ ਸਲਾਹ ਦਿੱਤੀ। ਜ਼ਿਕਰਯੋਗ ਹੈ ਕਿ 12 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਜਿਸ ਕਾਰਨ ਸਮੇਂ ਸਮੇਂ 'ਤੇ ਸਿਆਸੀ ਆਗੂਆਂ ਵੱਲੋਂ ਕੰਮਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ABOUT THE AUTHOR

...view details