ਗੁਰਦਾਸਪੁਰ: ਜ਼ਿਲ੍ਹੇ 'ਚ ਬੀਤੀ ਰਾਤ ਇੱਕ ਅਣਪਛਾਤੇ ਵਿਅਕਤੀ ਵੱਲੋਂ ਆਡੀਓ ਵਾਇਰਲ ਕੀਤਾ ਗਿਆ ਸੀ, ਜਿਸ ਨਾਲ ਜ਼ਿਲ੍ਹਾ ਵਾਸੀਆਂ 'ਚ ਡਰ ਪੈਦਾ ਹੋ ਗਿਆ ਹੈ। ਇਸ ਆਡੀਓ 'ਚ ਪ੍ਰਸ਼ਾਸਨ 'ਤੇ ਕਈ ਦੋਸ਼ ਲਗਾਏ ਗਏ ਹਨ। ਆਡੀਓ 'ਚ ਪਿੰਡ ਗਾਹਲੜੀ ਵਿਖੇ ਹਜ਼ੂਰ ਸਾਹਿਬ ਤੋਂ ਪਰਤੇ ਕੁਆਰੰਟੀਨ ਕੀਤੇ ਲੋਕਾਂ ਦੀ ਕੋਈ ਦੇਖ ਭਾਲ ਨਾ ਕਰਨ ਅਤੇ ਖ਼ੁਰਾਕ ਸਹੀ ਢੰਗ ਨਾਲ ਨਾ ਦੇਣ ਦੀ ਗੱਲ ਆਖੀ ਗਈ ਹੈ।
ਕੁਆਰੰਟੀਨ ਕੀਤੇ ਲੋਕਾਂ ਦੀ ਕੋਈ ਦੇਖ ਭਾਲ ਨਾ ਕਰਨ ਬਾਰੇ ਵਾਇਰਲ ਹੋਈ ਵੀਡੀਓ, ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਚੁੱਕੇ ਗਏ ਸਵਾਲ - gurdaspur viral audio
ਗੁਰਦਾਸਪੁਰ 'ਚ ਬੀਤੀ ਰਾਤ ਇੱਕ ਅਣਪਛਾਤੇ ਵਿਅਕਤੀ ਵੱਲੋਂ ਆਡੀਓ ਵਾਇਰਲ ਕੀਤਾ ਗਿਆ ਜਿਸ ਨਾਲ ਜ਼ਿਲ੍ਹਾ ਵਾਸੀਆਂ 'ਚ ਡਰ ਪੈਦਾ ਹੋ ਗਿਆ ਹੈ।
ਵਾਇਰਲ ਆਡੀਓ ਸੰਬੰਧੀ ਜਾਣਕਾਰੀ ਮਿਲਣ 'ਤੇ ਪ੍ਰਸ਼ਾਸਨ ਦੇ ਨੁਮਾਇੰਦਿਆਂ ਵੱਲੋਂ ਮੌਕੇ 'ਤੇ ਪਹੁੰਚ ਕੁਆਰੰਟੀਨ ਕੀਤੇ ਗਏ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਗਈ ਅਤੇ ਹਲਾਤਾਂ ਦਾ ਜਾਇਜ਼ਾ ਲਿਆ ਗਿਆ। ਪ੍ਰਸ਼ਾਸਨ ਨੇ ਇਸ ਆਡੀਓ ਦਾ ਪੂਰਨ ਤੌਰ ਖੰਡਨ ਕੀਤਾ ਹੈ ਅਤੇ ਆਡੀਓ ਵਾਇਰਲ ਕਰਨ ਵਾਲੇ ਅਣਪਛਾਤੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।
ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਐਸਡੀਐਮ ਰਮਨ ਕੋਛੜ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਸਹੂਲਤਾਂ ਨਾ ਮਿਲਣ ਦੀਆਂ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਹਜ਼ੂਰ ਸਾਹਿਬ ਤੋਂ ਪਰਤੇ 54 ਸ਼ਰਧਾਲੂਆਂ ਨੂੰ ਏਕਾਂਤਵਾਸ ਕੀਤਾ ਗਿਆ ਸੀ ਜਿੱਥੇ ਉਨ੍ਹਾਂ ਦੇ ਖਾਣੇ ਤੋਂ ਲੈ ਹਰ ਤਰ੍ਹਾਂ ਦੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਅਜਿਹੀਆਂ ਝੂਠੀਆਂ ਅਫਵਾਹਾਂ 'ਤੇ ਭਰੋਸਾ ਨਾ ਕਰਨ ਦੀ ਅਪੀਲ ਕੀਤੀ ਹੈ।