ਗੁਰਦਾਸਪੁਰ: 71ਵੇਂ ਗਣਤੰਤਰਤਾ ਦਿਵਸ ਨੂੰ ਲੈਕੇ ਗੁਰਦਾਸਪੁਰ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਸ਼ਹੀਦ ਪਰਿਵਾਰਾਂ ਅਤੇ ਸ਼ਲਾਘਾਯੋਗ ਕੰਮ ਕਰਨ ਵਾਲਿਆ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲਾਂ ਦੇ ਬੱਚਿਆਂ ਵਲੋਂ ਗਿੱਧਾ ਭੰਗੜਾ ਅਤੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤੇ ਗਏ।
ਇਸ ਮੌਕੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਅੱਜ ਉਨ੍ਹਾਂ ਨੂੰ ਦੇਸ਼ਵਾਸੀਆਂ ਨੂੰ ਯਾਦ ਕਰਨ ਦਾ ਮੌਕਾ ਹੈ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਬਹੁਤ ਕੁਝ ਗਵਾਇਆ ਹੈ ਅਤੇ ਦੇਸ਼ ਲਈ ਆਪਣਾ ਬਲੀਦਾਨ ਦਿਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਪਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਕੇ ਦਰਸ਼ਨ ਹੋ ਰਹੇ ਹਨ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 17 ਸਾਲ 6 ਮਹੀਨੇ ਗੁਜਾਰੇ ਅਤੇ ਕਿਰਤ ਕਰੋ ਵੰਡ ਛਕੋ ਦਾ ਉਪਦੇਸ਼ ਦਿੱਤਾ।