ਗੁਰਦਾਸਪੁਰ :ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈਕੇ ਸ਼ਹਿਰ 'ਚ ਰੋਸ ਪ੍ਰਦਰਸ਼ਨ ਕਰ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਇਸ ਮੌਕੇ 'ਤੇ ਰੋਸ ਪ੍ਰਦਰਸ਼ਨ ਕਰ ਰਹੇ ਯੂਨੀਅਨ ਆਗੂ ਸਤਨਾਮ ਸਿੰਘ ਬਾਜਵਾ ਅਤੇ ਰਵਿੰਦਰ ਸਿੰਘ ਸੈਣੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਹੈ ਉਸ ਰਿਪੋਰਟ 'ਚ ਮੁਲਾਜ਼ਮਾਂ ਨਾਲ ਵੱਡੇ ਪੱਧਰ ਤੇ ਧੋਖਾ ਕੀਤਾ ਗਿਆ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਪੇ ਕਮਿਸ਼ਨ ਦੀ ਰਿਪੋਰਟ ਨਾਲ ਉਨ੍ਹਾਂ ਦਾ ਬਾਰਡਰ ਏਰੀਆ ਅਤੇ ਹਾਊਸ ਰੈਂਟ ਭੱਤਾ ਕੱਟ ਲਿਆ ਗਿਆ ਹੈ ਅਤੇ ਕਨਵੇਂਸ ਅਨਾਂਊਂਸ ਵੀ ਕੱਟ ਲਿਆ ਗਿਆ ਹੈ।
ਇਸ ਕਰਕੇ ਸਮੁੱਚੇ ਮੁਲਾਜ਼ਮਾਂ 'ਚ ਰੋਸ ਦੀ ਲਹਿਰ ਹੈ। ਇਸ ਲਈ ਅੱਜ ਉਨ੍ਹਾਂ ਨੇ ਰੋਸ਼ ਪ੍ਰਦਰਸ਼ਨ ਕਰ ਮੰਗ ਕੀਤੀ ਹੈ ਕਿ ਇਸ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਸੋਧ ਕੀਤੀ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਪੂਰੀਆਂ ਹੋਈਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸਰਕਾਰ ਦਾ ਵੱਡੇ ਪੱਧਰ ਤੇ ਵਿਰੋਧ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ 'ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ ਭੁਗਤਣਾ ਪਵੇਗਾ।