ਗੁਰਦਾਸਪੁਰ: ਬਟਾਲਾ ਵਿਖੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਆਪਣੇ ਪਰਿਵਾਰਾਂ ਸਮੇਤ ਜਲ ਸਪਲਾਈ ਵਿਭਾਗ ਦੇ ਉਪ ਮੰਡਲ ਦਫਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਧਰਨੇ ‘ਤੇ ਬੈਠੇ ਪ੍ਰਦਰਸ਼ਨਕਾਰੀ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਲ ਸਪਲਾਈ ਵਿਭਾਗ ’ਚ ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ, ਆਊਟਸੋਰਸਿੰਗ ਤਹਿਤ ਪੇਂਡੂ ਜਲ ਘਰਾਂ ਅਤੇ ਦਫਤਰਾਂ ’ਚ ਵੱਖ ਵੱਖ ਰੈਗੂਲਰ ਪੋਸਟਾਂ ’ਤੇ ਸੇਵਾਵਾਂ ਦੇ ਰਹੇ ਹਨ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਸਬੰਧਿਤ ਵਿਭਾਗ ’ਚ ਮਰਜ ਕਰਕੇ ਪੱਕਿਆਂ ਕੀਤਾ ਜਾਵੇ।
ਜਲ ਸਪਲਾਈ ਕਾਮਿਆਂ ਦਾ ਸੂਬਾ ਸਰਕਾਰ ਖਿਲਾਫ਼ ਕੀ ਵੱਡਾ ਐਕਸ਼ਨ ? ਨਾਲ ਹੀ ਉਨ੍ਹਾਂ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ ਪਰ ਤ੍ਰਾਸਦੀ ਇਹ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਠੇਕਾ ਵਰਕਰਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਦਾ ਹੱਲ ਕਰਨ ਲਈ ਅਣਗੋਲਿਆ ਕਰ ਰਹੀ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਬੁਨਿਆਦੀ ਅਤੇ ਮੁੱਢਲੀ ਸਹੂਲਤ ਦੇਣ ਵਾਲੇ ਪੇਂਡੂ ਜਲ ਸਪਲਾਈ ਸਕੀਮਾਂ ਦੇ ਪ੍ਰਬੰਧ ਨੂੰ ਨਿੱਜੀਕਰਨ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਜਿਥੇ ਲੋਕਾਂ ਨੂੰ ਪੀਣ ਵਾਲਾ ਪਾਣੀ ਮਹਿੰਗੇ ਰੇਟ ’ਤੇ ਮਿਲੇਗਾ, ਉਥੇ ਹੀ ਠੇਕਾ ਵਰਕਰ ਬੇਰੁਜ਼ਗਾਰ ਹੋ ਜਾਣਗੇ। ਜਿਸਦੇ ਵਿਰੋਧ ਵਿਚ ਸਮੁੱਚੇ ਪੰਜਾਬ ਦੇ ਜਲ ਸਪਲਾਈ ਕਾਮਿਆਂ ਵਲੋਂ 3 -4 ਅਗਸਤ ਨੂੰ 48 ਘੰਟੇ ਸਮੂਹਿਕ ਛੁੱਟੀ ਲੈ ਕੇ ਵਿਭਾਗੀ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਉਥੇ ਹੀ ਇਹਨਾਂ ਕੰਟਰੈਕਟ ਵਰਕਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਉਸ ਸਮੇਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ ਸਰਕਾਰ ਕੱਚੇ ਕਾਮਿਆਂ ਨੂੰ ਪੱਕੇ ਨਹੀਂ ਕਰਦੀ।
ਇਹ ਵੀ ਪੜ੍ਹੋ:ਮੁੜ ਸੁਰਖੀਆਂ 'ਚ ਸ਼੍ਰੋਮਣੀ ਕਮੇਟੀ ਟਾਸਕ ਫੋਰਸ