ਗੁਰਦਾਸਪੁਰ :ਜਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਰਾਵੀ ਦਰਿਆ ਉੱਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾ ਦਾ ਸਪੰਰਕ ਦੇਸ਼ ਨਾਲੋਂ ਟੁੱਟ ਗਿਆ ਹੈ। ਇਹਨਾਂ ਪਿੰਡਾ ਨੂੰ ਜਾਣ ਦਾ ਇਕ ਮਾਤਰ ਸਹਾਰਾ ਬੇੜੀ ਹੈ। ਆਜ਼ਾਦੀ ਤੋਂ ਬਾਅਦ ਇਸ ਰਾਵੀ ਦਰਿਆ ਤੋਂ ਪਾਰ 14 ਪਿੰਡ ਵਸਦੇ ਸਨ ਪਰ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਵਜੂਦ ਇਹਨਾਂ ਪਿੰਡਾ ਦੀ ਕਿਸੇ ਸਰਕਾਰ ਨੇ ਸਾਰ ਨਹੀਂ ਲਈ।
ਇਸ ਇਲਾਕੇ ਦੇ ਲੋਕ ਕਹਿੰਦੇ, ਹਾਈਟੈੱਕ ਚੀਜ਼ਾਂ ਬਹੁਤ ਦੂਰ ਦੀ ਗੱਲ ਏ ਅਜ਼ਾਦੀ ਦੇ 75 ਸਾਲ ਬਾਅਦ ਸਾਨੂੰ ਪੁਲ ਤੱਕ ਨਸੀਬ ਨਹੀਂ... - ਰਾਵੀ ਦਰਿਆ ਉੱਤੇ ਬਣਿਆ ਅਸਥਾਈ ਪੁਲ
ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਰਾਵੀ ਦਰਿਆ ਉੱਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ 7 ਪਿੰਡਾ ਦਾ ਸਪੰਰਕ ਦੇਸ਼ ਨਾਲੋਂ ਟੁੱਟ ਗਿਆ ਹੈ। ਲੋਕਾਂ ਨੂੰ ਬੇੜੀਆਂ ਦਾ ਸਹਾਰਾ ਹੀ ਮਿਲਦਾ ਹੈ।
![ਇਸ ਇਲਾਕੇ ਦੇ ਲੋਕ ਕਹਿੰਦੇ, ਹਾਈਟੈੱਕ ਚੀਜ਼ਾਂ ਬਹੁਤ ਦੂਰ ਦੀ ਗੱਲ ਏ ਅਜ਼ਾਦੀ ਦੇ 75 ਸਾਲ ਬਾਅਦ ਸਾਨੂੰ ਪੁਲ ਤੱਕ ਨਸੀਬ ਨਹੀਂ... With the lifting of the bridge in Dinanagar, the people's relationship was broken](https://etvbharatimages.akamaized.net/etvbharat/prod-images/30-06-2023/1200-675-18884122-1087-18884122-1688133897343.jpg)
ਬਰਸਾਤ ਵਿੱਚ ਟੁੱਟਦਾ ਹੈ ਸਪੰਰਕ :ਰਾਵੀ ਦਰਿਆ ਤੋਂ ਪਾਰ ਵੱਸਦੇ ਪਿੰਡਾ ਦੇ ਲੋਕਾਂ ਨੇ ਦੱਸਿਆ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਲਗਭਗ ਦਰਜਨ ਪਿੰਡਾਂ ਦੇ ਲੋਕ ਕਹਿਣ ਨੂੰ ਤਾਂ ਭਾਰਤ ਦਾ ਹਿੱਸਾ ਹਨ ਪਰ ਬਰਸਾਤ ਦੇ ਦਿਨਾਂ ਵਿਚ ਇਨ੍ਹਾਂ ਪਿੰਡਾਂ ਦੇ ਲੋਕ ਖ਼ੁਦ ਨੂੰ ਬੇਸਹਾਰਾ ਮਹਿਸੂਸ ਕਰਦੇ ਹਨ। ਕਈ ਲੋਕ ਤਾਂ ਕਹਿੰਦੇ ਹਨ ਕਿ ਇਨ੍ਹਾਂ ਦਿਨਾਂ ਵਿਚ ਸਾਨੂੰ ਇਹ ਵੀ ਪਤਾ ਨਹੀਂ ਚੱਲਦਾ ਕਿ ਅਸੀਂ ਇਸ ਦੇਸ਼ ਦੇ ਨਾਗਰਿਕ ਹਾਂ ਕਿਉਂਕਿ ਇਹ ਇਲਾਕਾ ਦੋ ਦਰਿਆਵਾਂ ਦੇ ਪਾਰ ਅਤੇ ਐਲਓਸੀ ਦੇ ਨਾਲ ਲੱਗਦਾ ਹੈ। ਬਰਸਾਤ ਦੇ ਮੌਸਮ ਵਿਚ ਨਹਿਰੀ ਵਿਭਾਗ ਵੱਲੋਂ ਬਣਾਇਆ ਗਿਆ ਇਹ ਪਲਟੂਨ ਪੁਲ ਚੁੱਕ ਲਿਆ ਜਾਂਦਾ ਹੈ ਤੇ ਲੋਕਾਂ ਨੂੰ ਆਉਣ-ਜਾਣ ਲਈ ਇਕ ਮਾਤਰ ਬੇੜੀ ਦਾ ਸਹਾਰਾ ਲੈਣਾ ਪੈਂਦਾ ਹੈ। ਜੋ ਦਰਿਆ ਚ ਪਾਣੀ ਦਾ ਪੱਧਰ ਜਿਆਦਾ ਹੋਣ ਕਰਕੇ ਕਈ ਵਾਰ ਨਹੀਂ ਚੱਲ ਸਕਦੀ ਅਤੇ ਪਾਰ ਵਸਦੇ 7 ਪਿੰਡ ਇਕ ਟਾਪੂ ਬਣ ਜਾਂਦੇ ਹਨ। ਰਾਵੀ ਦਰਿਆ ਤੋਂ ਪਾਰ ਪੈਂਦੇ 7 ਪਿੰਡ ਭਰਿਆਲ, ਤੂਰਬਾਨੀ, ਰਾਏਪੁਰ ਚਿੱਬ, ਮੰਮੀ ਚਕਰੰਗਾਂ, ਕਜਲੇ, ਝੁੰਬਰ, ਲਸਿਆਣ ਆਦਿ ਪਿੰਡਾਂ ਦੇ ਲੋਕ ਅਕਸਰ ਹਰ ਸਾਲ ਸਰਕਾਰ ਤੋਂ ਪੱਕੇ ਪੁਲ ਦੀ ਆਸ ਰੱਖਦੇ ਹਨ ਪਰ ਸਿਵਾਏ ਲਾਰਿਆਂ ਦੇ ਕੁਝ ਨਹੀਂ ਮਿਲਦਾ।
- ਨਾਕੇਬੰਦੀ 'ਤੇ ਤਲਾਸ਼ੀ ਦੌਰਾਨ ਕਥਿਤ ਮੁਲਜ਼ਮ ਹੈਰੋਇਨ, ਅਸਲਾ 'ਤੇ ਗੱਡੀ ਸਣੇ ਗ੍ਰਿਫ਼ਤਾਰ, ਮੁਲਜ਼ਮ ਉੱਤੇ ਪਹਿਲਾਂ ਵੀ ਮਾਮਲੇ ਦਰਜ
- ਪਰਲਜ਼ ਕੰਪਨੀ ਦੇ ਪੀੜਤਾਂ ਨੂੰ ਰਾਹਤ ਦੀ ਖ਼ਬਰ ਵਿਚਾਲੇ ਇਨਸਾਫ ਦੀ ਲਹਿਰ ਖਾਤਾ ਧਾਰਕ ਯੂਨੀਅਨ ਨੇ ਸਰਕਾਰ ਨੂੰ ਕੀਤੀ ਵੱਡੀ ਅਪੀਲ
- Khanna News : ਚੋਰੀ ਦੇ ਮਾਮਲੇ 'ਚ ਰੇਡ ਕਰਨ ਗਈ ਪੁਲਿਸ ਦੀ ਕੀਤੀ ਕੁੱਟਮਾਰ, ਘਟਨਾ ਦੀ ਵੀਡੀਓ ਆਈ ਸਾਹਮਣੇ
ਕਿਉਂ ਬਣਦੇ ਨੇ ਇਹ ਹਲਾਤ :ਜ਼ਿਕਰਯੋਗ ਹੈ ਕਿ ਮਕੌੜਾ ਪੱਤਣ 'ਤੇ ਦੋ ਦਰਿਆਵਾਂ ਦਾ ਮੇਲ਼ ਹੁੰਦਾ ਹੈ। ਇੱਕ ਜੰਮੂ-ਕਸ਼ਮੀਰ ਤੋਂ ਆਉਂਦਾ ਬਰਸਾਤੀ ਦਰਿਆ ਉਝ ਤੇ ਦੂਜਾ ਸ਼ਿਵਾਲਿਕ ਦੀਆਂ ਪਹਾੜੀਆਂ 'ਚੋਂ ਨਿਕਲ ਕੇ ਮਾਧੋਪੁਰ ਤੋਂ ਹੁੰਦਾ ਹੋਇਆ ਸਦਾ ਬਹਾਰ ਦਰਿਆ ਰਾਵੀ ਇਸ ਜਗ੍ਹਾ ਤੇ ਉਝ ਦਰਿਆ ਨਾਲ ਮਿਲ ਕੇ ਇੱਕ ਝੀਲ ਦਾ ਰੂਪ ਧਾਰਨ ਕਰ ਲੈਂਦਾ ਹੈ। ਇਸ ਜਗ੍ਹਾ 'ਤੇ ਵਿਭਾਗ ਵੱਲੋਂ ਹਰ ਸਾਲ ਆਰਜ਼ੀ ਪਲਟੂਨ ਪੁਲ ਅਕਤੂਬਰ-ਨਵੰਬਰ ਮਹੀਨੇ ਵਿਚ ਪਾਇਆ ਜਾਂਦਾ ਹੈ ਅਤੇ ਬਰਸਾਤ ਦਾ ਮੌਸਮ ਆਉਣ 'ਤੇ ਚੁੱਕ ਲਿਆ ਜਾਂਦਾ ਹੈ ਜੋਕਿ ਦਰਿਆ ਦੇ ਆਰ-ਪਾਰ ਜਾਣ ਦਾ ਇੱਕਮਾਤਰ ਸਾਧਨ ਹੁੰਦਾ ਹੈ ਜਿਸ ਰਾਹੀਂ ਪਾਰ ਰਹਿੰਦੇ ਕਿਸਾਨ ਆਪਣੇ ਟ੍ਰੈਕਟਰ-ਟਰਾਲੀਆਂ ਵਿਚ ਖੇਤੀ ਲਈ ਲੋੜੀਂਦਾ ਸਾਮਾਨ ਲੈ ਕੇ ਜਾਂਦੇ ਹਨ। ਇਸ ਵਾਰ ਵਿਭਾਗ ਵੱਲੋਂ 15 ਦਿਨ ਪਹਿਲਾਂ ਹੀ ਪਲਟੂਨ ਪੁਲ ਚੁੱਕ ਲਿਆ ਗਿਆ ਹੈ।