ਪਠਾਨਕੋਟ :ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਰੱਖੀਆਂ ਗਈਆਂ ਆਸ਼ਾ ਵਰਕਰਾਂ ਗਰਭਵਤੀ ਔਰਤਾਂ ਨੂੰ ਕੰਮ ਕਰਵਾਉਣ ਲਈ ਆਪਣੀ ਕਿ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਦੇ ਫਾਰਮ ਭਰੇ ਜਾਣ ਤੋਂ ਪਹਿਲਾਂ ਉਨ੍ਹਾਂ ਕੋਲੋਂ ਘਰ ਦਾ ਕੰਮ ਕਰਵਾਇਆ ਜਾ ਰਿਹਾ ਹੈ /ਅਜਿਹਾ ਹੀ ਕੁਝ ਦੇਖਣ ਨੂੰ ਮਿਲਿਆ ਹੈ। ਹਲਕੇ ਭੋਆ ਦੇ ਵਿੱਚ ਜਿੱਥੇ ਪ੍ਰੇਸ਼ਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।
ਜਿਸ ਵਿੱਚ ਇੱਕ ਆਸ਼ਾ ਵਰਕਰ ਨੇ ਗਰਭਵਤੀ ਅਤੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਫਾਰਮ ਭਰਨ ਦੇ ਬਦਲੇ ਆਪਨੇ ਘਰ ਦੀ ਸਫਾਈ ਕਰਵਾਈ। ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਪੀੜਤ ਔਰਤਾਂ ਸ਼ਿਕਾਇਤ ਲੈ ਕੇ ਪਿੰਡ ਬਾਰਠ ਸਾਹਿਬ ਦੀ ਡਿਸਪੈਂਸਰੀ ਵਿਖੇ ਪੁੱਜੀਆਂ, ਜਿਸ ਸਬੰਧੀ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਲਿਖਤੀ ਸ਼ਿਕਾਇਤ ਦਿੱਤੀ।