ਪੰਜਾਬ

punjab

ETV Bharat / state

ਨੌਜਵਾਨ ਨੇ ਲਗਾਏ ਪਤਨੀ 'ਤੇ ਧੋਖਾਧੜੀ ਦੇ ਆਰੋਪ

ਪੰਜਾਬ ਦੇ ਨੌਜਾਵਾਨਾਂ ਵਿੱਚ ਦਿਨ-ਬ-ਦਿਨ ਆਈਲੈਟਸ ਪਾਸ ਕੁੜੀਆਂ ਨਾਲ ਵਿਆਹ ਕਰਵਾ ਕੇ ਵਿਦੇਸ਼ ਜਾਣ ਦਾ ਕ੍ਰੇਜ਼ ਵੱਧ ਗਿਆ ਹੈ, ਪੁਰ ਕੁੱਝ ਕੁੜੀਆਂ ਵੱਲੋਂ ਵਿਦੇਸ਼ ਜਾਣ ਮਗਰੋਂ ਉਕਤ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰ ਦੀ ਸਾਰ ਨਹੀਂ ਲਈ ਜਾਂਦੀ। ਅਜਿਹਾ ਹੀ ਮਾਮਲਾ ਗੁਰਦਾਸਪੁਰ ਦੇ ਪਿੰਡ ਖੋਖਰ 'ਚ ਸਾਹਮਣੇ ਆਇਆ ਹੈ। ਇਥੇ ਇੱਕ ਨੌਜਵਾਨ ਨੇ ਆਈਲਟਸ ਪਾਸ ਕੁੜੀ ਨਾਲ ਵਿਆਹ ਕਰਵਾਇਆ ਪਰ ਬਾਅਦ 'ਚ ਕੁੜੀ ਨੇ ਉਸ ਦੀ ਸਾਰ ਨਹੀਂ ਲਈ।

Young man accused of cheating on wife
Young man accused of cheating on wife

By

Published : Jul 11, 2021, 2:33 PM IST

ਗੁਰਦਾਸਪੁਰ: ਪਿੰਡ ਖੋਖਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੀੜਤ ਲੜਕੇ ਲਵਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 6 ਸਾਲ ਪਹਿਲਾਂ ਉਸਦਾ ਵਿਆਹ ਪਟਿਆਲਾ ਵਾਸੀ ਲੜਕੀ ਮਨਦੀਪ ਕੌਰ ਦੇ ਨਾਲ ਪੂਰੇ ਰੀਤੀ ਰਿਵਾਜਾਂ ਅਤੇ ਘਰਦਿਆਂ ਦੀ ਸਹਿਮਤੀ ਨਾਲ ਹੋਇਆ ਸੀ। ਵਿਆਹ ਤੋਂ ਇਕ ਸਾਲ ਬਾਅਦ ਉਸ ਨੇ ਲੜਕੀ ਨੂੰ ਪੜ੍ਹਾਈ ਕਰਵਾ ਕੇ ਆਪਣੇ ਕੋਲੋਂ 25 ਤੋਂ 30 ਲੱਖ ਰੁਪਏ ਖ਼ਰਚ ਕਰ ਲੜਕੀ ਨੂੰ ਕੈਨੇਡਾ ਭੇਜ ਦਿੱਤਾ ਜਦੋਂ ਇਕ ਸਾਲ ਬਾਅਦ ਉਸ ਨੇ ਲੜਕੀ ਨੂੰ ਕਿਹਾ ਕਿ ਉਹ ਉਸ ਨੂੰ ਵਿਦੇਸ਼ ਬੁਲਾ ਲਵੇ ਤਾਂ ਉਸ ਨੇ ਬਹਾਨੇ ਮਾਰਨੇ ਸ਼ੁਰੂ ਕਰ ਦਿੱਤੇ ਅਤੇ ਬਾਅਦ ਵਿੱਚ ਪਰਿਵਾਰ ਦੇ ਕਹਿਣ ਤੋਂ ਬਾਅਦ ਉਸ ਨੇ ਉਸ ਨੂੰ ਇਕ ਸਾਲ ਦਾ ਵੀਜ਼ਾ ਭੇਜ ਦਿੱਤਾ।

Young man accused of cheating on wife

ਪੀੜਤ ਲੜਕੇ ਨੇ ਆਰੋਪ ਲਗਾਏ ਕਿ ਜਦੋਂ ਉਹ ਕੈਨੇਡਾ ਚਲਾ ਗਿਆ ਤਾਂ ਉਸਦੀ ਪਤਨੀ ਨੇ ਉਸਦੇ ਕੋਲੋਂ ਹੋਰ ਪੈਸਿਆਂ ਦੀ ਮੰਗ ਕਰਕੇ ਆਪਣੇ ਕਾਲਜ ਦੀਆਂ ਸਾਰੀਆਂ ਫੀਸਾਂ ਪਰ ਦਿੱਤੀਆਂ ਵੀਜ਼ਾ ਖਤਮ ਹੋਣ ਤੋਂ ਬਾਅਦ ਜਦ ਉਸ ਨੇ ਕਿਹਾ ਕਿ ਉਸ ਦਾ ਵੀਜ਼ਾ ਹੋਰ ਵਧਾਇਆ ਜਾਵੇ ਤਾਂ ਉਸਨੇ ਨੇ ਕਿਹਾ ਕਿ ਉਹ ਵੀਜ਼ਾ ਤਾਂ ਵਧਾਏਗੀ ਜਦ ਉਹ ਉਸ ਨੂੰ ਪੰਜ ਲੱਖ ਰੁਪਏ ਹੋਰ ਦੇਵੇਗਾ। ਜਦੋਂ ਉਸ ਨੇ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਉਸਨੇ ਧਮਕੀ ਦਿੱਤੀ ਕਿ ਉਹ ਇੰਡੀਆ ਵਿੱਚ ਰਹਿ ਰਹੇ ਉਸਦੇ ਮਾਤਾ ਪਿਤਾ ਉੱਪਰ ਝੂਠਾ ਦਾਜ ਦਾ ਪਰਚਾ ਕਰਵਾ ਦੇਵੇਗੀ।

ਜਿਸ ਤੋਂ ਬਾਅਦ ਉਹ ਪਰੇਸ਼ਾਨ ਹੋ ਕੇ ਇੰਡੀਆ ਵਾਪਸ ਆ ਗਿਆ ਜਿਸ ਤੋਂ ਬਾਅਦ ਲੜਕੀ ਨੇ ਉਸਦੇ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ। ਉਹ ਇੰਡੀਆ ਵਾਪਿਸ ਆਇਆ ਤਾਂ ਉਸਨੂੰ ਪਤਾ ਲੱਗਿਆ ਕਿ ਉਸਦੇ ਮਾਤਾ ਪਿਤਾ ਨੇ ਤਲਾਕ ਦੇ ਕਾਗਜ਼ ਲਗਾਏ ਹੋਏ ਹਨ ਅਤੇ ਉਸਦੇ ਉਪਰ ਤਲਾਕ ਦਾ ਝੂਠਾ ਕੇਸ ਦਰਜ ਕਰਵਾਇਆ ਹੋਇਆ ਹੈ। ਪੀੜਤ ਲੜਕੇ ਅਤੇ ਉਸਦੇ ਮਾਤਾ ਪਿਤਾ ਨੇ ਕਿਹਾ ਕਿ ਉਹ ਇਨਸਾਫ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ ਪਰ ਲੜਕੀ ਦੇ ਪਰਿਵਾਰ ਉੱਪਰ ਅਜੇ ਤਕ ਕੋਈ ਵੀ ਕਾਰਵਾਈ ਨਹੀਂ ਹੋਈ ਉਨ੍ਹਾਂ ਮੰਗ ਕੀਤੀ ਹੈ ਕਿ ਇਸ ਧੋਖੇਬਾਜ਼ ਲੜਕੀ ਅਤੇ ਉਸਦੇ ਪਰਿਵਾਰ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇ ਅਤੇ ਲੜਕੀ ਨੂੰ ਵਿਦੇਸ਼ ਵਿਚੋਂ ਡਿਪੋਰਟ ਕੀਤਾ ਜਾਵੇ।

ਇਹ ਵੀ ਪੜੋ:ਪਤਨੀ ਦਾ ਕਤਲ ਕਰ ਪਤੀ ਨੇ ਸੋਸ਼ਲ ਮੀਡੀਆ 'ਤੇ ਗੁਮਸ਼ੁਦਗੀ ਦਾ ਕੀਤਾ ਪ੍ਰਚਾਰ

ABOUT THE AUTHOR

...view details