ਗੁਰਦਾਸਪੁਰ: ਬਹਿਰਾਮਪੁਰ ਰੋਡ ਦੇ ਰਹਿਣ ਵਾਲੇ ਰੋਹਿਤ ਕੁਮਾਰ ਨੇ ਅੱਜ ਸ਼ਾਮ ਨੂੰ ਗੁਰਦਾਸਪੁਰ ਦੇ ਨੇੜੇ ਤਿਬੜੀ ਨਹਿਰ 'ਚ ਛਾਲ ਮਾਰ ਦਿੱਤੀ ਹੈ। ਪੁਲਿਸ ਵੱਲੋਂ ਨੌਜਵਾਨ ਦੀ ਭਾਲ ਲਈ ਗੋਤਾਖੋਰਾਂ ਦੀ ਮਦਦ ਲਈ ਜਾ ਰਹੀ ਹੈ।
ਖੁਦਕੁਸ਼ੀ ਕਰਨ ਲਈ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ, ਗੋਤਾਖੋਰ ਕਰ ਰਹੇ ਭਾਲ - ਬਹਿਰਾਮਪੁਰ ਰੋਡ
ਗੁਰਦਾਸਪੁਰ ਦੇ ਬਹਿਰਾਮਪੁਰ ਰੋਡ ਦੇ ਰਹਿਣ ਵਾਲੇ ਰੋਹਿਤ ਕੁਮਾਰ ਨੇ ਅੱਜ ਸ਼ਾਮ ਨੂੰ ਗੁਰਦਾਸਪੁਰ ਦੇ ਨੇੜੇ ਤਿਬੜੀ ਨਹਿਰ 'ਚ ਛਾਲ ਮਾਰ ਦਿੱਤੀ ਹੈ। ਪੁਲਿਸ ਵੱਲੋਂ ਨੌਜਵਾਨ ਦੀ ਭਾਲ ਲਈ ਗੋਤਾਖੋਰਾਂ ਦੀ ਮਦਦ ਲਈ ਜਾ ਰਹੀ ਹੈ।
ਉਧਰ ਨੌਜਵਾਨ ਦੇ ਭਰਾ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਰੋਹਿਤ ਘਰ ਤੋਂ ਸਕੂਟਰੀ 'ਤੇ ਗਿਆ ਸੀ ਅਤੇ ਜਦੋਂ ਉਸ ਨੂੰ ਫੋਨ ਕੀਤਾ ਤਾਂ ਰੋਹਿਤ ਨੇ ਖੁਦ ਦੱਸਿਆ ਕਿ ਉਹ ਤਿਬੜੀ ਨਹਿਰ 'ਚ ਛਲਾਂਗ ਲਗਾ ਕੇ ਆਤਮਹੱਤਿਆ ਕਰਨ ਲੱਗਾ ਹੈ ਅਤੇ ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਦੇਰ ਹੋ ਚੁੱਕੀ ਸੀ।
ਰੋਹਿਤ ਦੀ ਸਕੂਟਰੀ ਨਹਿਰ ਦੇ ਕੰਡੇ ਸੀ ਅਤੇ ਪਰਿਵਾਰ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੋਤਾਖੋਰਾਂ ਦੀ ਮਦਦ ਨਾਲ ਰੋਹਿਤ ਦੀ ਨਹਿਰ ਵਿੱਚੋਂ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਅਧਿਕਾਰੀ ਪ੍ਰਲਾਦ ਸਿੰਘ ਨੇ ਦੱਸਿਆ ਕਿ ਹੁਣ ਤੱਕ ਇਸ ਪਿੱਛੇ ਕੀ ਕਾਰਨ ਹਨ, ਇਸ ਦਾ ਖੁਲਾਸਾ ਨਹੀਂ ਹੋਇਆ ਹੈ ਅਤੇ ਉਨ੍ਹਾਂ ਵੱਲੋਂ ਜਾਂਚ ਜਾਰੀ ਹੈ।