ਗੁਰਦਾਸਪੁਰ:ਪ੍ਰੇਮ ਸਬੰਧਾਂ ਕਾਰਨ ਕਈ ਲੋਕ ਆਪਣੇ ਘਰ ਉਜਾੜ ਚੁੱਕੇ ਹਨ ਅਤੇ ਕਈ ਨੌਜਵਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪਿੰਡ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ 25 ਸਾਲ ਦੇ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਪਿੰਡ ਦੇ ਹੀ ਖੇਤਾਂ ਵਿੱਚ ਸੁੱਟ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੇ ਪਿੰਡ ਦੀ ਹੀ ਇੱਕ ਕੁੜੀ ਨਾਲ ਪ੍ਰੇਮ ਸਬੰਧ ਸਨ ਅਤੇ ਕੁੱਝ ਮਹੀਨੇ ਪਹਿਲਾਂ ਲੜਕੀ ਦਾ ਵਿਆਹ ਹੋਣ ਕਾਰਨ ਦੋਨਾਂ ਧਿਰਾਂ ਨੂੰ ਥਾਣੇ ਵਿੱਚ ਬਿਠਾ ਇੱਕ ਰਾਜ਼ੀਨਾਮਾ ਕਰਵਾਇਆ ਗਿਆ ਸੀ ਪਰ ਬਾਵਜੂਦ ਇਸ ਦੇ ਅੱਜ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।
ਪ੍ਰੇਮ ਸਬੰਧਾਂ ਦੇ ਚੱਲਦਿਆਂ ਗੁਰਦਾਸਪੁਰ ਵਿੱਚ ਨੌਜਵਾਨ ਦਾ ਕਤਲ, ਕੁੜੀ ਦੇ ਭਰਾਵਾਂ ਉੱਤੇ ਕਤਲ ਦਾ ਇਲਜ਼ਾਮ - ਪੁਲਿਸ ਕਰ ਰਹੀ ਮਾਮਲੇ ਦੀ ਪੜਤਾਲ
ਗੁਰਦਾਸਪੁਰ ਦੇ ਇੱਕ ਪਿੰਡ ਵਿੱਚ ਨੌਜਵਾਨ ਦਾ ਭੇਤਭਰੇ ਹਾਲਾਤਾਂ ਵਿੱਚ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਲਾਸ਼ ਖੇਤਾਂ ਵਿੱਚੋਂ ਬਰਾਮਦ ਹੋਈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੁੰਡੇ ਦ ਕਤਲ ਪ੍ਰੇਮ ਸਬੰਧਾਂ ਦੇ ਚੱਲਦਿਆਂ ਕੁੜੀ ਦੇ ਭਰਾਵਾਂ ਨੇ ਕੀਤਾ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਮਗਰੋਂ ਹੀ ਅਸਲ ਕਾਰਣਾਂ ਦਾ ਪਤਾ ਲੱਗੇਗਾ।
ਪ੍ਰੇਮ ਸਬੰਧਾਂ ਕਰਕੇ ਕਤਲ: ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਦੇ ਪਰਿਵਾਰ ਉੱਤੇ ਹੀ ਸ਼ੁਭਮ ਦਾ ਕਤਲ ਕਰਨ ਦੇ ਇਲਜ਼ਾਮ ਲਗਾਏ ਹਨ। ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈਕੇ ਜਾਂਚ ਪੜ੍ਹਤਾਲ ਸ਼ੁਰੁ ਕਰ ਦਿੱਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ੁਭਮ ਦੇ 8ਵੀਂ ਕਲਾਸ ਤੋਂ ਹੀ ਪਿੰਡ ਦੀ ਲੜਕੀ ਨਾਲ ਪ੍ਰੇਮ ਸੰਬੰਧ ਸਨ ਅਤੇ ਕੁਝ ਮਹੀਨੇ ਪਹਿਲਾਂ ਹੀ ਲੜਕੀ ਦਾ ਵਿਆਹ ਹੋਇਆ ਸੀ। ਲੜਕੀ ਪਰਿਵਾਰ ਦੇ ਵੱਲੋਂ ਉਹਨਾਂ ਦੇ ਲੜਕੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਜਿਸ ਕਰਕੇ ਦੋਨਾਂ ਧਿਰਾਂ ਦਾ ਥਾਣੇ ਵਿੱਚ ਬੈਠ ਕੇ ਰਾਜ਼ੀਨਾਮਾ ਹੋ ਚੁੱਕਾ ਸੀ। ਉਨ੍ਹਾਂ ਕਿਹਾ ਕਿ ਲੜਕੀ ਦਾ ਭਰਾ ਉਹਨਾਂ ਦੇ ਘਰ ਆਇਆ ਅਤੇ ਧੋਖੇ ਨਾਲ ਉਨ੍ਹਾਂ ਦੇ ਪੁੱਤਰ ਨੂੰ ਆਪਣੇ ਨਾਲ ਲੈ ਗਿਆ ਅਤੇ ਸਾਰੀ ਰਾਤ ਉਹਨਾਂ ਦਾ ਪੁੱਤਰ ਘਰ ਨਹੀਂ ਆਇਆ। ਸਵੇਰੇ ਉਸਦੀ ਲਾਸ਼ ਪਿੰਡ ਦੇ ਹੀ ਖੇਤਾਂ ਵਿਚੋਂ ਮਿਲੀ। ਉਨ੍ਹਾਂ ਕਿਹਾ ਕਿ ਲੜਕੀ ਦੇ ਭਰਾਵਾਂ ਵੱਲੋਂ ਹੀ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਲੜਕੀ ਪਰਿਵਾਰ ਦੇ ਉਪਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
- 'ਆਪ' ਦੇ ਕਈ ਵਿਧਾਇਕ 'ਤੇ ਮੰਤਰੀ ਸਵਾਲਾਂ ਦੇ ਘੇਰੇ 'ਚ, ਵਿਰੋਧੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਠੋਕਵਾਂ ਜਵਾਬ
- Gangwar in Ludhiana: ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਹਮਲਾਵਰ ਦੀ ਕਰ ਰਹੀ ਭਾਲ
- ਪੰਜਾਬ ਦਾ 52 ਪ੍ਰਤੀਸ਼ਤ ਪਾਣੀ ਹੋਇਆ ਪ੍ਰਦੂਸ਼ਿਤ, ਕੇਂਦਰੀ ਜਲ ਬੋਰਡ ਦੀ ਰਿਪੋਰਟ ਦੇ ਹੈਰਾਨੀਜਨਕ ਖੁਲਾਸੇ, ਪੜੋ ਖਾਸ ਰਿਪੋਰਟ...
ਪੁਲਿਸ ਕਰ ਰਹੀ ਮਾਮਲੇ ਦੀ ਪੜਤਾਲ: ਮਾਮਲੇ ਦੀ ਜਾਂਚ-ਪੜਤਾਲ ਕਰ ਰਹੀ ਥਾਣਾ ਤਿੱਬੜ ਦੀ ਐੱਸਐੱਚਓ ਅਮਨਦੀਪ ਕੌਰ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦੇ ਹੀ ਉਹਨਾਂ ਨੇ ਮੌਕੇ ਉੱਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਪੁਲਿਸ ਨੇ ਕਿਹਾ ਕਿ ਦੋਵਾਂ ਪਰਿਵਾਰਾਂ ਵਿਚਕਾਰ ਨਿਜੀ ਰੰਜਿਸ਼ ਵੀ ਚੱਲ ਰਹੀ ਸੀ।