ਗੁਰਦਾਸਪੁਰ: ਜ਼ਿਲ੍ਹੇ ਦੇ ਤਿਬੜੀ ਰੋਡ ਸਥਿਤ ਇੱਕ ਗੁਰਦੁਆਰਾ ਸਾਹਿਬ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਨੌਜਵਾਨ ਜ਼ਖਮੀ ਹਾਲਤ ’ਚ ਮਿਲਿਆ। ਮੌਕੇ ’ਤੇ ਪਹੁੰਚੀ ਪੁਲਿਸ ਨੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਭਰਤੀ ਕਰਵਾਇਆ ਜਿੱਥੇ ਉਸਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਕੁਝ ਵਿਅਕਤੀਆਂ ਵੱਲੋਂ ਗੁਰਦੁਆਰਾ ਸਾਹਿਬ ’ਚ ਨੌਜਵਾਨ ਦੇ ਨਾਲ ਕੁੱਟਮਾਰ ਕੀਤੀ ਗਈ ਸੀ ਜਿਸ ਤੋਂ ਬਾਅਦ ਨੌਜਵਾਨ ਗੁਰਦੁਆਰਾ ਸਾਹਿਬ ਨੇੜੇ ਜ਼ਖਮੀ ਹਾਲਤ ’ਚ ਪਿਆ ਹੋਇਆ ਮਿਲਿਆ। ਗੁਰਦੁਆਰਾ ਸਾਹਿਬ ਵਿਚ ਨੌਜਵਾਨ ਦੇ ਬੂਟ ਅਤੇ ਟੋਪੀ ਪਈ ਹੋਈ ਮਿਲੀ ਸੀ। ਜਿਸ ਨੂੰ ਤੁਰੰਤ ਹੀ ਸਿਵਲ ਹਸਪਤਾਲ ਪਹੁੰਚਾਇਆ ਗਿਆ।