ਗੁਰਦਾਸਪੁਰ: ਹਲਕਾ ਦੀਨਾਨਗਰ ਦੇ ਪਿੰਡ ਰਸੂਲਪੁਰ ਦੇ ਇਕ 25 ਸਾਲਾ ਨੌਜਵਾਨ ਨੇ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦੀ ਪਛਾਣ ਰਵਿੰਦਰ ਕੁਮਾਰ ਵਜੋਂ ਹੋਈ। ਮ੍ਰਿਤਕ ਦਾ 4 ਸਾਲ ਪਹਿਲਾਂ ਵਿਆਹ ਹੋਇਆ ਸੀ। ਜਿਸਦਾ 3 ਸਾਲ ਦਾ ਬੇਟਾ ਵੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਪਿਤਾ ਰਮੇਸ਼ ਕੁਮਾਰ ਨੇ ਦੱਸਿਆ ਕਿ ਮੇਰਾ ਬੇਟਾ ਰਵਿੰਦਰ ਕੁਮਾਰ ਮਿਸਤਰੀ ਦਾ ਕੰਮ ਕਰਦਾ ਸੀ।
ਉਹ ਰੋਜ਼ਾਨਾ ਦੀ ਤਰ੍ਹਾਂ ਘਰੋਂ ਕੰਮ ਤੇ ਗਿਆ ਸੀ ਪਰ ਧਮਰਾਈ ਨਹਿਰ ਦੇ ਕੰਢੇ ਉਸ ਦੀ ਲਾਸ਼ ਇਕ ਦਰੱਖਤ ਨਾਲ ਲਟਕੀ ਹੋਈ ਮਿਲੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖੁਦ ਨਹੀਂ ਪਤਾ ਕਿ ਉਨ੍ਹਾਂ ਦੇ ਪੁੱਤਰ ਨੇ ਅਜਿਹਾ ਕਿਉਂ ਕੀਤਾ ਹੈ।