ਪੰਜਾਬ

punjab

ETV Bharat / state

ਹੁਸ਼ਿਆਰਪੁਰ ਵਿੱਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰ ਲਾਏ 101 ਪੌਦੇ - villagers planted 101 plants on 550th prakash purab

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਵਾਸੀਆਂ ਨੇ ਹੁਸ਼ਿਆਰਪੁਰ ਵਿੱਚ 101 ਪੌਦੇ ਲਾਏ।

ਫ਼ੋਟੋ

By

Published : Nov 10, 2019, 5:35 PM IST

ਹੁਸ਼ਿਆਰਪੁਰ :ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਟੀ ਵਿਖੇ ਧਾਰਮਿਕ ਸਥਾਨ 'ਤੇ 101 ਪੌਦੇ ਲਗਾਏ ਗਏ।

ਇਸ ਮੌਕੇ ਪ੍ਰਧਾਨ ਮੋਹਨ ਲਾਲ ਸਹੋਤਾ ਨੇ ਦੱਸਿਆ ਕਿ ਇਹ ਉਪਾਰਲਾ ਸਰਪੰਚ ਰਿਟਾ. ਸੂਬੇਦਾਰ ਛਿੰਦਰਪਾਲ ਤੇ ਜ਼ਿਲ੍ਹਾ ਐੱਸ.ਸੀ. ਵਿਭਾਗ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਇਹ ਪੌਦੇ ਵਾਤਾਵਰਣ ਦੀ ਸ਼ੁੱਧਤਾ ਲਈ ਲਗਾਏ ਗਏ ਹਨ।

ਪ੍ਰਧਾਨ ਨੇ ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਕਿ ਇਹ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਸਾਡੇ ਵੱਲੋਂ ਵੱਧ ਤੋਂ ਵੱਧ ਪੌਦੇ ਲਗਾਏ ਹਨ, ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਤੇ ਸਾਨੂੰ ਸਾਰਿਆਂ ਨੂੰ ਸਾਂਹ ਲੈਣ ਲਈ ਸ਼ੁੱਧ ਹਵਾ ਮਿਲ ਸਕੇ।

ਉੱਥੇ ਹੀ ਇਸ ਮੌਕੇ ਪਿੰਡ ਵਾਸੀਆਂ ਨੇ ਸਿੱਖ-ਸ਼ਰਧਾਲੂਆਂ ਨੂੰ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰ ਸਾਹਿਬ ਦਾ ਲਾਂਘਾ ਖੁੱਲ੍ਹਣ ਦੀ ਵਧਾਈ ਦਿੱਤੀ ਤੇ ਕਿਹਾ ਕਿ ਦੋਹਾਂ ਮੁਲਕਾਂ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ, ਅਸੀਂ ਇਸ ਦਾ ਸਵਾਗਤ ਕਰਦੇ ਹਾਂ।

For All Latest Updates

TAGGED:

ABOUT THE AUTHOR

...view details