ਪੰਜਾਬ

punjab

ETV Bharat / state

ਕੌਮੀ ਲੋਕ ਅਦਾਲਤ ਵਿੱਚ ਨਿਪਟਾਏ ਗਏ 1101 ਮਾਮਲੇ - ਕੌਮੀ ਲੋਕ ਅਦਾਲਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਨੀਵਾਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ 1833 ਕੇਸਾਂ ਵਿੱਚੋਂ 1101 ਦਾ ਨਿਪਟਾਰਾ ਕੀਤਾ ਗਿਆ।

national lok adalat, ਕੌਮੀ ਲੋਕ ਅਦਾਲਤ
ਫ਼ੋਟੋ

By

Published : Dec 14, 2019, 11:26 PM IST

ਹੁਸ਼ਿਆਰਪੁਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਚੇਅਰਪਰਸਨ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਗਵਾਈ ਹੇਠ ਹੁਸ਼ਿਆਰਪੁਰ ਵਿਖੇ 13 ਲੋਕ ਅਦਾਲਤ ਦੇ ਬੈਂਚ, ਗੜ੍ਹਸ਼ੰਕਰ ਤੇ ਮੁਕੇਰੀਆਂ ਵਿਖੇ 2-2 ਬੈਂਚ ਅਤੇ ਦਸੂਹਾ ਵਿਖੇ 4 ਬੈਂਚਾਂ ਦਾ ਗਠਨ ਕੀਤਾ ਗਿਆ।

ਇਸ ਦੌਰਾਨ ਇਸ ਲੋਕ ਅਦਾਲਤ ਵਿੱਚ ਕਰੀਮਨਲ ਕੰਪਾਊਂਡ ਓਫੈਂਸ, ਐਨਆਈ ਐਕਟ ਕੇਸ ਅੰਡਰ ਸੈਕਸ਼ਨ 138, (ਪੈਡਿੰਗ ਐਂਡ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਐਂਡ ਲੇਬਰ ਡਿਸਪਿਉਟ ਕੇਸਜ਼), ਐਮ.ਏ.ਸੀ.ਟੀ. ਕੇਸਜ਼, ਬਿਜਲੀ ਤੇ ਪਾਣੀ ਬਿੱਲਾਂ (ਐਕਸਕਲਿਉਡਿੰਗ ਨਾਨ-ਕੰਪਾਉਂਡਏਬਲ), ਮੈਟਰੀਮੋਨੀਅਲ ਡਿਸਪਿਉਟਜ਼, ਅਦਰ ਸਿਵਲ ਡਿਸਪਿਉਟਸ ਦਾ ਨਿਪਟਾਰਾ ਕੀਤਾ ਗਿਆ।

ਜ਼ਿਲ੍ਹਾ ਹੁਸ਼ਿਆਰਪੁਰ ਦੀ ਕੌਮੀ ਲੋਕ ਅਦਾਲਤ ਵਿੱਚ 1833 ਕੇਸਾਂ ਦੀ ਸੁਣਵਾਈ ਹੋਈ ਅਤੇ 1101 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ ਅਤੇ ਕੁੱਲ 129754234.30 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਲੋਕ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।

ਇਹ ਵੀ ਪੜ੍ਹੋ: ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ABOUT THE AUTHOR

...view details